Saturday, June 14, 2025
Breaking News

ਖ਼ਾਲਸਾ ਕਾਲਜ ਗਰਲਜ਼ ਸੀ. ਸੈਕੰ. ਸਕੂਲ ਵਿਖੇ ‘ਵਾਤਾਵਰਣ ਦਿਵਸ ਮਨਾਇਆ

ਅੰਮ੍ਰਿਤਸਰ, 26 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਸਫ਼ਲਤਾਪੂਰਵਕ ਚੱਲ ਰਹੇ ਖਾਲਸਾ ਕਾਲਜ ਗਰਲਜ਼ ਸੀਨੀ. ਸੈਕੰ. ਸਕੂਲ ਵਿਖੇ ‘ਵਾਤਾਵਰਣ ਦਿਵਸ’ ਮਨਾਇਆ ਗਿਆ।ਕੋਰੋਨਾ ਵਾਇਰਸ ਦੇ ਮੱਦੇਨਜ਼ਰ ਜਾਰੀ ਹਦਾਇਤਾਂ ਨੂੰ ਧਿਆਨ ’ਚ ਰੱਖਦਿਆਂ ਹੋਇਆ ਮਨਾਏ ਇਸ ਪ੍ਰੋਗਰਾਮ ਮੌਕੇ ਸ਼ੁੱਧ ਵਾਤਾਵਰਣ ਬਾਰੇ ਜਾਗਰੂਕ ਕਰਦਿਆਂ ਰੁੱਖਾਂ ਦੀ ਮਹੱਤਤਾ ਅਤੇ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ।
                       ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥੀਆਂ ਨੂੰ ਪੌਦੇ ਲਾ ਕੇ ਉਨਾਂ ਦੀ ਸਾਂਭ ਸੰਭਾਲ ਇਮਾਨਦਾਰੀ ਨਾਲ ਕਰਨ ਦੀ ਅਪੀਲ ਕੀਤੀ।ਬੀਬੀ ਹਰਲੀਨ ਕੌਰ ਵਲੋਂ ਕੁਦਰਤ ਦੀ ਉਸਤਤ ’ਚ ਸ਼ਬਦ ਗਾਇਨ ਕੀਤਾ ਗਿਆ।ਪ੍ਰਿੰ: ਨਾਗਪਾਲ ਅਤੇ ਵਿਗਿਆਨ ਵਿਭਾਗ ਦੇ ਸਮੂਹ ਅਧਿਆਪਕਾਂ ਵਲੋਂ ਸਕੂਲ ਦੇ ਵਿਹੜੇ ਨੂੰ ਹਰਿਆ-ਭਰਿਆ ਬਣਾਉਣ ਲਈ ਪੌਦੇ ਲਗਾਏ ਗਏ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …