Sunday, July 19, 2026

ਬੁੱਧਵਾਰ ਨੂੰ 42 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, ਕਰੋਨਾ ਨਾਲ 2 ਹੋਰ ਦੀ ਮੋਤ

ਜਿਲ੍ਹਾ ਪਠਾਨਕੋਟ ‘ਚ ਕੁੱਲ 1024 ਕਰੋਨਾ ਪਾਜੀਟਿਵ, 723 ਕਰੋਨਾ ਰਿਕਵਰ ਤੇ ਐਕਟਿਵ ਕੇਸ 280

ਪਠਾਨਕੋਟ, 26 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਬੁੱਧਵਾਰ ਨੂੰ 42 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ ਡਿਸਚਾਰਜ਼ ਪਾਲਿਸੀ ਅਧੀਨ ਅੱਜ 13 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ  ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ `ਤੇ ਘਰ੍ਹਾਂ ਲਈ ਰਵਾਨਾ ਕੀਤਾ ਗਿਆ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਇਹ ਪ੍ਰਗਟਾਵਾ ਪਠਾਨਕੋਟ ਕਰਦਿਆਂ ਕਿਹਾ ਕਿ ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਦੇ ਵਾਈਰਸ ਨੂੰ ਪ੍ਰਸਾਰ ਤੋਂ ਰੋਕਿਆ ਜਾ ਸਕੇ।ਇਸ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਉਪਰਾਲਾ ਕਰਨ ਦੀ ਲੋੜ ਹੈ।
                 ਉਨ੍ਹਾਂ ਕਿਹਾ ਕਿ ਹੁਣ ਜਿਲ੍ਹਾ ਪਠਾਨਕੋਟ ਵਿੱਚ ਬੁੱਧਵਾਰ ਨੂੰ ਕੁੱਲ 1024 ਕੇਸ ਕਰੋਨਾ ਪਾਜ਼ਟਿਵ ਦੇ ਹਨ।ਜਿਨ੍ਹਾਂ ਵਿੱਚੋਂ 723 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ਼ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ। ਉਨ੍ਹਾ ਦੱਸਿਆ ਕਿ ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ 280 ਕੇਸ ਕਰੋਨਾ ਪਾਜ਼ਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 21 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਅੱਜ ਜਿਨ੍ਹਾਂ ਦੋ ਲੋਕਾਂ ਦੀ ਕਰੋਨਾ ਪਾਜ਼ਟਿਵ ਨਾਲ ਮੋਤ ਹੋਈ ਹੈ।ਉਹਨ੍ਹਾਂ ਵਿੱਚੋਂ ਇੱਕ ਦਾ ਇਲਾਜ਼ ਲੁਧਿਆਣਾ ਅਤੇ ਇੱਕ ਦਾ ਇਲਾਜ਼ ਜਲੰਧਰ ਵਿਖੇ ਚੱਲ ਰਿਹਾ ਸੀ।ਇਸ ਤੋਂ ਇਲਾਵਾ ਜਿਨ੍ਹਾਂ 40 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ੀਟਿਵ ਆਈ ਹੈ, ਉਨ੍ਹਾਂ ਵਿੱਚੋਂ 1 ਇੰਦਰਾ ਕਲੋਨੀ, 5 ਬੈਂਕ ਕਲੋਨੀ ਅਤੇ 1 ਮਿਸ਼ਨ ਰੋਡ ਦਾ ਨਿਵਾਸੀ ਹੈ ਇਸ ਤੋਂ ਇਲਾਵਾ 31 ਲੋਕਾਂ ਦੀ ਰਿਪੋਰਟ ਐਂਟੀਜੈਨ ਅਤੇ 2 ਲੋਕ ਟਰੂ ਨੈਟ ਰਾਹੀਂ ਕਰੋਨਾ ਪਾਜ਼ਟਿਵ ਆਏ ਹਨ।

Check Also

ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ

ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ …