Sunday, July 19, 2026

ਸਿਵਲ ਹਸਪਤਾਲ ਵਿਖੇ 2 ਪੋਰਟੇਬਲ ਵੈਂਟੀਲੇਟਰ ਸਥਾਪਿਤ

ਡੀ.ਸੀ ਵਲੋਂ ਸਿਵਲ ਹਸਪਤਾਲ ਦਾ ਦੌਰਾ- ਬਾਇਓ ਮੈਡੀਕਲ ਦੇ ਨਿਪਟਾਰੇ ਤੇ ਸੈਂਪਲ ਕੁਲੈਕਸ਼ਨ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕਪੂਰਥਲਾ, 26 ਅਗਸਤ (ਪੰਜਾਬ ਪੋਸਟ ਬਿਊਰੋ) – ਸਿਵਲ ਹਸਪਤਾਲ ਕਪੂਰਥਲਾ ਵਿਖੇ ਕਰੋਨਾ ਵਿਰੁੱਧ ਜੰਗ ਦੌਰਾਨ ਗੰਭੀਰ ਮਰੀਜ਼ਾਂ ਨੂੰ ਉਚ ਪੱਧਰ ਦੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਸਿਵਲ ਹਸਪਤਾਲ ਵਿਖੇ 2 ਪੋਰਟੇਬਲ ਵੈਂਟੀਲੇਟਰ ਸਥਾਪਿਤ ਕੀਤੇ ਗਏ ਹਨ।
ਇਸ ਸਮੇਂ ਸ਼੍ਰੀਮਤੀ ਦੀਪਤੀ ਉਪਲ ਨੇ ਕਿਹਾ ਕਿ ਕਪੂਰਥਲਾ ਜ਼ਿਲ੍ਹੇ ਵਿੱਚ ਕਰੋਨਾ ਵਿਰੁੱਧ ਲੜਾਈ ਲਈ ਪਹਿਲਾਂ ਹੀ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਗੰਭੀਰ ਰੋਗਾਂ ਨਾਲ ਪੀੜ੍ਹਤ ਕੋਰੋਨਾ ਪਾਜ਼ਟਿਵ ਮਰੀਜ਼ਾਂ ਦੇ ਇਲਾਜ਼ ਲਈ ਵੀ ਮੁਕੰਮਲ ਤਿਆਰੀ ਹੈ।
                   ਉਹਨਾਂ ਆਈ.ਸੀ.ਯੂ ਦਾ ਵੀ ਦੌਰਾ ਕੀਤਾ ਅਤੇ ਲੈਵਲ-3 ਦੀਆਂ ਇਲਾਜ਼ ਸਹੂਲਤਾਂ ਦਾ ਜਾਇਜ਼ਾ ਲਿਆ।ਇਸ ਤੋਂ ਇਲਾਵਾ ਹਸਪਤਾਲ ਵਿਖੇ ਮਰੀਜਾਂ ਦੀ ਆਮਦ ਵਧਣ ਦੇ ਮੱਦੇਨਜਰ ਪ੍ਰਬੰਧਾਂ ਨੂੰ ਹੋਰ ਪੁਖਤਾ ਕਰਨ ਲਈ ਕਿਹਾ ਗਿਆ।ਦਿਹਾਤੀ ਖੇਤਰਾਂ ਅੰਦਰ ਟੈਸਟਿੰਗ ਪ੍ਰਕਿਰਿਆ ਨੂੰ ਹੋਰ ਤੇਜ ਕਰਨ ਦੇ ਹੁਕਮ ਦਿੰਦਿਆਂ ਉਹਨਾਂ ਕਿਹਾ ਕਿ ਜ਼ਿਲ੍ਹੇ ਅੰਦਰ ਸਾਰੀਆਂ 18 ਪੇਂਡੂ ਡਿਸਪੈਂਸਰੀਆਂ ਦੀਆਂ ਟੀਮਾਂ ਵਲੋਂ ਪਿੰਡ-ਪਿੰਡ ਜਾ ਕੇ ਸ਼ੱਕੀ ਵਿਅਕਤੀਆਂ ਦੇ ਨਮੂਨੇ ਇਕੱਤਰ ਕੀਤੇ ਜਾਣ।ਉਹਨਾਂ ਕਿਹਾ ਕਿ ਕੋਰਨਾ ਤੋਂ ਪੀੜਤ ਵਿਅਕਤੀਆਂ ਦੇ ਨੇੜਲੇ ਸੰਪਰਕ ਵਾਲੇ 10 ਵਿਅਕਤੀਆਂ ਦਾ ਕਰੋਨਾ ਟੈਸਟ ਲਾਜ਼ਮੀ ਕਰਵਾਇਆ ਜਾਵੇ।ਇਸ ਮੌਕੇ ਐਸ.ਡੀ.ਐਮ ਵਰਿੰਦਰ ਪਾਲ ਬਾਜਵਾ, ਸਿਵਲ ਸਰਜਨ ਡਾ. ਜਸਮੀਤ ਕੌਰ ਤੇ ਸਿਵਲ ਹਸਪਤਾਲ ਦੇ ਡਾਕਟਰ ਹਾਜਰ ਸਨ।

Check Also

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) –  ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …