Monday, July 20, 2026

ਪੀ.ਪੀ.ਈ ਕਿੱਟਾਂ ਮਿਲਣ ਦੇ ਮਾਮਲੇ ’ਚ ਡੀ.ਸੀ ਦੀਆਂ ਹਦਾਇਤਾਂ ’ਤੇ ਪਰਚਾ ਦਰਜ਼

ਵਾਇਰਸ ਫੈਲਣ ਤੋਂ ਰੋਕਣ ਲਈ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਨਸ਼ਟ ਕਰਵਾਈਆਂ ਕਿੱਟਾਂ – ਰਾਮਵੀਰ

ਸੰਗਰੂਰ, 26 ਅਗਸਤ (ਜਗਸੀਰ ਲੌਂਗੋਵਾਲ) – ਸਬ ਡਵੀਜ਼ਨ ਭਵਾਨੀਗੜ ਦੇ ਪਿੰਡ ਨਦਾਮਪੁਰ ਵਿਖੇ ਸੜਕ ਦੇ ਕਿਨਾਰੇ ਕੋਵਿਡ-19 ਦੌਰਾਨ ਵਰਤੀਆਂ ਗਈਆਂ ਪੀ.ਪੀ.ਈ ਵੱਡੀ ਗਿਣਤੀ ’ਚ ਕਿੱਟਾਂ ਸੁੱਟੇ ਜਾਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜ਼ਿਲਾ ਪ੍ਰਸ਼ਾਸਨ ਸੰਗਰੂਰ ਵਲੋਂ ਸਾਵਧਾਨੀ ਨਾਲ ਇਸ ਨੂੰ ਬਾਇਓ ਮੈਡੀਕਲ ਵੇਸਟ ਵੈਨ ਰਾਹੀਂ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਟਿਕਾਣੇ ਲਗਵਾਉਣ ਦੇ ਨਾਲ-ਨਾਲ ਅਣਪਛਾਤੇ ਸ਼ਰਾਰਤੀ ਅਨਸਰਾਂ ਵਿਰੁੱਧ ਐਫ.ਆਈ.ਆਰ ਵੀ ਦਰਜ ਕਰਵਾ ਦਿੱਤੀ ਹੈ।
                 ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਨੇ ਦੱਸਿਆ ਕਿ ਪੀ.ਪੀ.ਈ ਕਿੱਟਾਂ ਮਿਲਣ ਦੀ ਸੂਚਨਾ ਮਿਲਦੇ ਹੀ ਐਸ.ਡੀ.ਐਮ ਭਵਾਨੀਗੜ ਤੇ ਹੋਰਨਾਂ ਸਬੰਧਤ ਅਧਿਕਾਰੀਆਂ ਨੂੰ ਮੌਕੇ ’ਤੇ ਭੇਜ ਦਿੱਤਾ ਗਿਆ ਸੀ ਤਾਂ ਜੋ ਵਾਇਰਸ ਫੈਲਣ ਤੋਂ ਰੋਕਿਆ ਜਾ ਸਕੇ।ਉਨਾਂ ਕਿਹਾ ਕਿ ਮੁੱਢਲੀ ਪੜਤਾਲ ਦੌਰਾਨ ਪਤਾ ਲੱਗਾ ਹੈ ਕਿ ਇਹ ਪੀ.ਪੀ.ਈ ਕਿੱਟਾਂ ਕਿਸੇ ਬਾਹਰਲੇ ਜ਼ਿਲੇ ’ਚੋਂ ਮੈਡੀਕਲ ਵੇਸਟ ਇਕੱਠਾ ਕਰਨ ਵਾਲੀ ਗੱਡੀ ਦੇ ਕਰਿੰਦਿਆਂ ਵਲੋਂ ਜਾਣ-ਬੁੱਝ ਕੇ ਸੁੱਟੀਆਂ ਗਈਆਂ ਹਨ।ਉਨਾਂ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਵਲੋਂ ਆਪਣੀ ਹਾਜ਼ਰੀ ’ਚ ਇਨਾਂ ਪੀ.ਪੀ.ਈ ਕਿੱਟਾਂ ਨੂੰ ਨਸ਼ਟ ਕਰਵਾਇਆ ਗਿਆ ਹੈ।ਉਨਾਂ ਕਿਹਾ ਕਿ ਇਸ ਸਬੰਧੀ ਥਾਣਾ ਭਵਾਨੀਗੜ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 269, 270 ਤੇ 188 ਦੇ ਨਾਲ-ਨਾਲ ਡਿਜਾਸਟਰ ਮੈਨੇਜਮੈਂਟ ਐਕਟ 2005 ਦੇ ਤਹਿਤ ਮਾਮਲ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Check Also

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) –  ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …