Tuesday, July 21, 2026

ਬੀ.ਕੇ.ਯੂ ਉਗਰਾਹਾਂ ਵਲੋਂ ਕੇਂਦਰ ਸਰਕਾਰ ਖਿਲਾਫ ਵੱਖ-ਵੱਖ ਪਿੰਡਾਂ ‘ਚ ਅਰਥੀ ਫੂਕ ਮੁਜ਼ਾਹਰੇ

ਸੰਗਰੂਰ, 26 ਅਗਸਤ (ਜਗਸੀਰ ਲੌਂਗੋਵਾਲ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਪੰਜਾਬ ਦੇ ਸੱਦੇ ‘ਤੇ ਬਲਾਕ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਚੱਲ ਰਹੇ ਕਿਸਾਨ ਮੋਰਚਿਆਂ ਚ ਅੱਜ ਦੂਜੇ ਦਿਨ ਕਿਸਾਨਾਂ ਅਤੇ ਔਰਤਾਂ ਵਲੋਂ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ।
ਬਲਾਕ ਪ੍ਰਧਾਨ ਜਸਵੰਤ ਸਿੰਘ ਅਤੇ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਗੁਰਭਗਤ ਸਿੰਘ ਸ਼ਾਹਪੁਰ ਨੇ ਕਿਹਾ ਕਿ ਪੰਜਾਬ ਦੇ 500 ਤੋਂ ਜਿਆਦਾ ਪਿੰਡਾਂ ਚ ਅੱਜ ਕਿਸਾਨਾਂ ਅਤੇ ਔਰਤਾਂ ਵੱਲੋਂ ਇਕੱਠੇ ਹੋ ਕੇ ਪਿੰਡਾਂ ਦੀਆਂ ਗਲੀਆਂ/ਸੱਥਾਂ ‘ਚ ਰੋਸ ਮੁਜ਼ਾਹਰੇ ਕਰਦਿਆਂ ਕੇਂਦਰ ਸਰਕਾਰ ਦੀ ਅਰਥੀ ਫੂਕ ਕੇ ਪਿੱਟ ਸਿਆਪਾ ਕੀਤਾ ਗਿਆ।
                      ਇਕਾਈ ਪ੍ਧਾਨ ਗੁਰਮੇਲ ਸਿੰਘ ਸ਼ਾਹਪੁਰ, ਜੱਗਰ ਸਿੰਘ ਤੇ ਗੁਰਚਰਨ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਕੇਂਦਰ ਦੀ ਸਰਕਾਰ ਵਾਪਸ ਲਵੇ ਨਹੀਂ ਇਹ ਸੰਘਰਸ਼ ਦਿਨੋਂ ਦਿਨ ਤਿੱਖਾ ਹੁੰਦਾ ਜਾਵੇਗਾ।
                   ਇਸ ਸਮੇਂ ਜਥੇਦਾਰ ਹਰੀ ਸਿੰਘ, ਮੇਜਰ ਸਿੰਘ ਨੰਬਰਦਾਰ, ਤਰਸੇਮ ਸਿੰਘ ਕੁਲਾਰ, ਗੁਰਲਾਲ ਸਿੰਘ, ਲਾਭ ਸਿੰਘ ਫੌਜੀ, ਜਗਤਾਰ ਸਿੰਘ, ਭੋਲਾ ਸਿੰਘ, ਸੁੱਖਾ ਸਿੰਘ ਕੁਲਾਰ, ਬਹਾਰਾ ਸਿੰਘ ਅਤੇ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ ਤੇ ਔਰਤਾਂ ਸ਼ਾਮਲ ਸਨ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …