ਅੰਮ੍ਰਿਤਸਰ, 26 ਅਗਸਤ (ਜਗਦੀਪ ਸਿੰਘ) – ਡੀ.ਏ.ਵੀ ਕਾਲਜ ਵਿੱਚ 2018 ਵਿੱਚ ਐਮ.ਏ ਪੰਜਾਬੀ ਕਰ ਚੁੱਕੀ ਵਿਦਿਆਰਥਣ ਗੁਰਪ੍ਰੀਤ ਕੌਰ ਨੇ ਯੂ.ਜੀ.ਸੀ ਦਾ
ਇਮਤਿਹਾਨ ਪਾਸ ਕੀਤਾ ਹੈ।ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਨੇ ਵਿਦਿਆਰਥੀ ਦੀ ਮਿਹਨਤ ਦੀ ਸਹਾਰਨਾ ਕਰਦਿਆਂ ਉਸ ਨੂੰ ਮੁਬਾਰਕਬਾਦ ਦਿੱਤੀ ਹੈ।ਉਨਾਂ ਦੱਸਿਆ ਕਿ ਗੁਰਪ੍ਰੀਤ ਨੇ ਦਿਨ ਰਾਤ ਕੀਤੀ ਅਣਥੱਕ ਮਿਹਨਤ ਨਾਲ ਇਹ ਸਫਲਤਾ ਹਾਸਲ ਕੀਤੀ ਹੈ।ਪ੍ਰਿੰਸੀਪਲ ਰਾਜੇਸ਼ ਕੁਮਾਰ ਨੇ ਕਿਹਾ ਕਿ ਕਾਲਜ ਵਲੋਂ ਹਰੇਕ ਵਿਦਿਆਰਥੀ ਨੂੰ ਲਾਇਬਰੇਰੀ ਦੀ ਸਹੂਲਤ, ਕਲਾਸ ਰੂਮ ਟੀਚਿੰਗ ਤੇ ਰੈਗੂਲਰ ਟੈਸਟ ਆਦਿ ਦੀ ਸਹੂਲਤ ਉਪਲੱਬਧ ਕਰਵਾਈ ਜਾਂਦੀ ਹੈ, ਜੋ ਉਨਾਂ ਦੇ ਸਰਬਪੱਖੀ ਵਿਕਾਸ ‘ਚ ਸਹਾਇਕ ਹੁੰਦੀ ਹੈ।
ਪੰਜਾਬੀ ਦੇ ਪੋਸਟ ਗਰੈਜੂਏਸ਼ਨ ਵਿਭਾਗ ਦੇ ਮੁਖੀ ਡਾ. ਦਰਸ਼ਨਦੀਪ ਕਿਹਾ ਕਿ ਗੁਰਪ੍ਰੀਤ ਕੌਰ ਨੂੰ ਵਧਾਈ ਦਿੰਦਿਆਂ ਭਵਿੱਖ ‘ਚ ਅਹਿਮ ਪੁਜੀਸ਼ਨਾਂ ਹਾਸਲ ਕਰਨ ਦਾ ਆਸ਼ੀਰਵਾਦ ਦਿੱਤਾ।
Check Also
ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …
Punjab Post Daily Online Newspaper & Print Media