
ਫਾਜਿਲਕਾ, 19 ਅਕਤੂਬਰ (ਵਿਨੀਤ ਅਰੋੜਾ) – ਸ਼੍ਰੋਮਣੀ ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ (ਸੋਈ) ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਸਵਨਾ ਨੇ ਸਰਕਲ ਆਸਫ਼ਵਾਲਾ ਦੇ ਜਗਦੀਪ ਸਿੰਘ ਨੂੰ ਪ੍ਰਧਾਨ ਬਣਾਇਆ ਹੈ। ਇਸ ਤੋਂ ਇਲਾਵਾ ਗੁਰਦੇਵ ਸਿੰਘ ਨੂੰ ਉਪ ਪ੍ਰਧਾਨ, ਬੂਟਾ ਸਿੰਘ ਨੂੰ ਜਨਰਲ ਸਕੱਤਰ ਬਣਾਇਆ ਗਿਆ ਹੈ। ਇਸ ਮੌਕੇ ਰਮੇਸ਼ ਵਰਮਾ ਮੀਤ ਪ੍ਰਧਾਨ ਸ਼ਹਿਰੀ ਅਕਾਲੀ ਜੱਥਾ ਫ਼ਾਜ਼ਿਲਕਾ,ਸੁਨੀਲ ਕੁਮਾਰ ਜ਼ਿਲ੍ਹਾ ਪ੍ਰੈੱਸ ਸਕੱਤਰ ਸੋਈ ਫ਼ਾਜ਼ਿਲਕਾ, ਕੁਲਦੀਪ ਸਿੰਘ ਪ੍ਰਧਾਨ ਸਰਕਲ ਕਾਦਰਬਖਸ਼, ਪ੍ਰਗਟ ਸਿੰਘ ਪ੍ਰਧਾਨ ਠਗਣੀ, ਸਰਪੰਚ ਸ਼ੋਪਤ ਸਿੰਘ, ਬਲਕਾਰ ਸਿੰਘ, ਜਸਵੰਤ ਸਿੰਘ, ਸੁਖਦੇਵ ਸਿੰਘ, ਮੁਕੇਸ਼, ਮਲਕੀਤ ਸਿੰਘ, ਲਖਵਿੰਦਰ ਸਿੰਘ, ਸੁਰਿੰਦਰ ਸਿੰਘ ਆਦਿ ਹਾਜ਼ਰ ਸਨ।