ਅੰਮ੍ਰਿਤਸਰ, 26 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਇੰਸ ਕਲੱਬ ਵੱਲੋਂ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਨਾਲ
ਸਾਂਝੇ ਤੌਰ ‘ਤੇ ਵਿਦਿਆਰਥੀ ਵਿਚਾਰ ਚਰਚਾ ਦਾ ਆਯੋਜਨ 27 ਅਗਸਤ ਸ਼ਾਮ 4 ਵਜੇ ਕੀਤਾ ਜਾ ਰਿਹਾ ਹੈ।ਜਿਸ ਵਿਚ ਸਾਇੰਸ ਨਾਲ ਜੁੜੇ ਮੁੱਦਿਆਂ ਬਾਰੇ ਗੱਲਬਾਤ ਹੋਵੇਗੀ।ਤਕਨੀਕੀ ਅਤੇ ਨਵੀਨਤਾ ਨੀਤੀ 2020 ਵਿਸ਼ੇ `ਤੇ ਹੋ ਰਹੀ ਇਹ ਚਰਚਾ ਭਾਰਤ ਸਰਕਾਰ ਦੇ ਵਿਗਿਆਨ ਅਤੇ ਟੈਕਨਾਲੋਜੀ ਵਿਭਾਗ ਦੇ ਪ੍ਰਿੰਸੀਪਲ ਵਿਗਿਆਨਕ ਸਲਾਹਕਾਰ ਦੀ ਅਗਵਾਈ ਵਿਚ ਕਰਵਾਈ ਜਾ ਰਹੀ ਹੈ।
ਯੂਨੀਵਰਸਿਟੀ ਦੇ ਬਾਇਓਟੈਕਨਾਲੌਜੀ ਵਿਭਾਗ ਦੇ ਮੁਖੀ ਪ੍ਰੋ. ਪ੍ਰਤਾਪ ਕੁਮਾਰ ਪਤੀ ਅਤੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ, ਚੰਡੀਗੜ੍ਹ ਦੇ ਸੰਯੁਕਤ ਡਾਇਰੈਕਟਰ ਡਾ. ਦਪਿੰਦਰ ਕੌਰ ਬਖਸ਼ੀ ਮੁੱਖ ਬੁਲਾਰੇ ਹੋਣਗੇ।ਵਿਚਾਰ-ਵਟਾਂਦਰਾ ਰਾਸ਼ਟਰ ਦੀ ਮੌਜੂਦਾ ਵਿਗਿਆਨ ਅਤੇ ਟੈਕਨੋਲੋਜੀ ਨੀਤੀ ਵਿੱਚ ਸੁਧਾਰ ਲਿਆਉਣ ਲਈ ਵਿਦਿਆਰਥੀਆਂ ਦੇ ਨਵੇਂ ਦ੍ਰਿਸ਼ਟੀਕੋਣ ਅਤੇ ਵਿਚਾਰਾਂ ’ਤੇ ਕੇਂਦ੍ਰਿਤ ਕੀਤਾ ਜਾਵੇਗਾ।ਵਿਚਾਰ-ਵਟਾਂਦਰੇ ਦਾ ਸੰਚਾਲਨ ਤੇ ਪ੍ਰਬੰਧਨ ਡਾ. ਵੀਨਸ ਸਿੰਘ ਮਿੱਠੂ ਕਨਵੀਨਰ ਅਤੇ ਡਾ. ਬਿੰਦੀਆ ਅਰੋੜਾ ਕਨਵੀਨਰ ਕਰਨਗੇ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …
Punjab Post Daily Online Newspaper & Print Media