ਸੰਗਰੂਰ, 26 ਅਗਸਤ (ਜਗਸੀਰ ਲੌਂਗੋਵਾਲ) – ਕੇਂਦਰ ਸਰਕਾਰ ਵਲੋਂ ਨਵੇਂ ਆਰਡੀਨੈਂਸਾਂ ਤੇ ਕਿਸਾਨ ਮਾਰੂ ਨੀਤੀਆਂ ਖਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ
ਉਗਰਾਹਾਂ ਵਲੋਂ ਪਿੰਡ ਪੱਧਰ ‘ਤੇ ਧਰਨੇ ਤੇ ਮੁਜ਼ਾਹਰਿਆਂ ਦੌਰਾਨ ਪੁੱਤਲੇ ਫੂਕ ਕੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਆਪਣਾ ਗੁੱਸਾ ਜ਼ਾਹਿਰ ਕੀਤਾ ਜਾ ਰਿਹਾ ਹੈ।
ਇਨ੍ਹਾਂ ਰੋਸ ਧਰਨਿਆਂ ਤਹਿਤ ਜਥੇਬੰਦੀ ਆਗੂਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਤਿੰਨ ਨਵੇਂ ਆਰਡੀਨੈਂਸ ਕਿਸਾਨਾਂ ਅਤੇ ਮਜ਼ਦੂਰਾਂ ਦੇ ਖਿਲਾਫ ਭੁਗਤਣ ਵਾਲੀਆਂ ਨੀਤੀਆਂ ਦਾ ਪੁਲੰਦਾ ਹਨ।ਜੇਕਰ ਇਹ ਤਿੰਨੇ ਆਰਡੀਨੈਂਸ ਅਮਲੀ ਤੌਰ ‘ਤੇ ਲਾਗੂ ਹੋ ਜਾਂਦੇ ਹਨ ਤਾਂ ਪੰਜਾਬ ਅਤੇ ਸਮੁੱਚੇ ਭਾਰਤ ਦੇ ਕਿਸਾਨਾਂ ਅਤੇ ਮਜ਼ਦੂਰਾਂ ਦਾ ਵੱਡਾ ਨੁਕਸਾਨ ਹੋਵੇਗਾ।ਆਗੂਆਂ ਕਿਹਾ ਕਿ ਇਨ੍ਹਾਂ ਆਰਡੀਨੈਂਸਾਂ ਵਿੱਚ ਲਿਖੀਆਂ ਮੱਦਾਂ ਅਨੁਸਾਰ ਕਿਸੇ ਵੀ ਫਸਲ ਦਾ ਨਿਰਧਾਰਿਤ ਮੁੱਲ ਨਹੀਂ ਹੋਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਵੱਡੀਆਂ ਕੰਪਨੀਆਂ ਵਲੋਂ ਕਿਸਾਨਾਂ ਦੀਆਂ ਜ਼ਮੀਨਾਂ ਅਕਵਾਇਰ ਕਰਨ ਦੀ ਕਵਾਇਦ ਵੀ ਸ਼ੁਰੂ ਹੋ ਜਾਵੇਗੀ, ਜਿਸ ਦੇ ਸਿੱਟੇ ਵਜੋਂ ਆਪਣੀ ਜ਼ਮੀਨ ‘ਤੇ ਖੇਤੀ ਕਰਕੇ ਆਪਣਾ ਪਰਿਵਾਰ ਪਾਲਣ ਵਾਲਾ ਕਿਸਾਨ ਉਕਤ ਕੰਪਨੀਆਂ ਦਾ ਮੁਹਤਾਜ਼ ਬਣ ਕੇ ਰਹਿ ਜਾਵੇਗਾ।ਜੇਕਰ ਇਨ੍ਹਾਂ ਆਰਡੀਨੈਂਸਾਂ ਨੂੰ ਖਾਰਿਜ਼ ਨਾ ਕੀਤਾ ਗਿਆ ਤਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਆਪਣੀਆਂ ਹਮਖਿਆਲ ਜਥੇਬੰਦੀਆਂ ਨਾਲ ਮਿਲ ਕੇ ਸੰਘਰਸ਼ ਹੋਰ ਤੇਜ਼ ਕਰੇਗੀ।
ਇਸ ਮੌਕੇ ਯੂਨੀਅਨ ਆਗੂ ਬਲਜੀਤ ਸਿੰਘ ਪ੍ਰਧਾਨ, ਗੁਰਪ੍ਰੀਤ ਸਿੰਘ ਮੀਤ ਪ੍ਰਧਾਨ, ਕੁਲਵਿੰਦਰ ਸਿੰਘ, ਅਵਤਾਰ ਸਿੰਘ, ਰਾਜਵੀਰ ਸਿੰਘ, ਲਖਵੀਰ ਸਿੰਘ, ਸੁਖਚੈਨ ਸਿੰਘ, ਕਾਲਾ ਸਿੰਘ, ਗੋਰਾ ਔਲਖ, ਸਰਵਣ ਸਿੰਘ, ਬਿੰਦਰ ਸਿੰਘ, ਅਮਨਦੀਪ ਸਿੰਘ, ਮੱਘਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਯੂਨੀਅਨ ਦੇ ਵਰਕਰ ਤੇ ਪਿੰਡ ਵਾਸੀ ਹਾਜ਼ਰ ਸਨ ।
Check Also
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media