Saturday, August 2, 2025
Breaking News

ਘਰੇਲੂ ਇਕਾਂਤਵਾਸ ਲਈ ਨਿਯਮਾਂ ‘ਚ ਤਬਦੀਲੀ, ਐਸ.ਡੀ.ਐਮ ਤੋਂਂ ਲਿਖਤੀ ਮੰਜ਼ੂਰੀ ਦੀ ਲੋੜ ਨਹੀਂ

ਸਤੰਬਰ ਵਿੱਚ ਪੀਕ `ਤੇ ਹੋਣਗੇ ਕੋਰੋਨਾ ਕੇਸ-ਲੋਕ ਲੋਕਡਾਊਨ ਦੇ ਨਿਯਮਾਂ ਦੀ ਪਾਲਣਾ ਲਾਜ਼ਮੀ

ਕਪੂਰਥਲਾ, 27 ਅਗਸਤ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਪਾਜੀਟਿਵ ਕੇਸਾਂ ਵਿੱਚ ਘਰੇਲੂ ਇਕਾਂਤਵਾਸ ਲਈ ਨਿਯਮਾਂ ਵਿੱਚ ਤਬਦੀਲੀ ਕੀਤੀ ਗਈ ਹੈ, ਜਿਸ ਤਹਿਤ ਹੁਣ ਪਾਜੀਟਿਵ ਕੇਸਾਂ ਵਾਲੇ ਲੋਕਾਂ ਨੂੰ ਘਰੇਲੂ ਇਕਾਂਤਵਾਸ ਲਈ ਸਬੰਧਤ ਐਸ. ਡੀ. ਐਮ. ਤੋਂ ਲਿਖਤੀ ਮੰਜ਼ੂਰੀ ਦੀ ਲੋੜ ਨਹੀਂ ਹੈ।
                 ਅੱਜ ਜ਼ਿਲ੍ਹੇ ਵਿੱਚ ਕਰੋਨਾ ਦੇ ਤਾਜ਼ੇ ਹਾਲਾਤਾਂ ਬਾਰੇ ਰੂਬਰੂ ਹੁੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਹੁਣ ਕੋਰੋਨਾ ਪਾਜੀਟਿਵ ਵਿਅਕਤੀਆਂ ਲਈ ਸਿਹਤ ਵਿਭਾਗ ਵੱਲੋਂ ਜਾਰੀ ਸਵੈ ਮੁਲਾਂਕਣ ਫਾਰਮ ਤਸਦੀਕ ਕਰਵਾ ਕੇ ਘਰੇਲੂ ਹੋਮ ਆਈਸੋਲੇਸ਼ਨ ਹੋਇਆ ਜਾ ਸਕਦਾ ਹੈ।ਉਹਨਾਂ ਸਪੱਸ਼ਟ ਕੀਤਾ ਕਿ ਇਸ ਲਈ ਸਬੰਧਤ ਵਿਅਕਤੀ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣੀ ਹੋਵੇਗੀ।
ਪ੍ਰਵਾਸੀ ਭਾਰਤੀ ਨੂੰ ਹੋਮ ਆਈਸੋਲੇਸ਼ਨ ਦੀ ਸਹੂਲਤ ਸਬੰਧੀ ਬੋਲਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਹਨਾਂ ਲਈ ਹੋਮ ਆਈਸੋਲੇਸ਼ਨ ਲਈ 96 ਘੰਟੇ ਪਹਿਲਾਂ ਆਰ.ਟੀ.ਪੀ.ਸੀ.ਆਰ ਟੈਸਟ ਕਰਵਾਇਆ ਹੋਣਾ ਲਾਜ਼ਮੀ ਹੈ।ਉਹਨਾਂ ਕਿਹਾ ਕਿ ਜਿਹੜੇ ਪ੍ਰਵਾਸੀ ਭਾਰਤੀਆਂ ਨੇ ਟੈਸਟ ਨਹੀਂ ਕਰਵਾਇਆ ਉਹਨਾਂ ਨੂੰ ਪੰਜਾਬ ਸਰਕਾਰ ਵੱਲੋਂ ਬਣਾਏ ਆਈਸੋਲੇਸ਼ਨ ਕੇਂਦਰ ਵਿੱਚ ਜਾਣਾ ਲਾਜ਼ਮੀ ਹੈ ।
                 ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਅੱਜ ਤੱਕ 38 ਮੌਤਾਂ ਹੋ ਚੁੱਕੀਆਂ ਹਨ ਅਤੇ 413 ਐਕਟਿਵ ਕੇਸ ਹਨ, ਜਿਸ ਕਰਕੇ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ ।
                 ਉਹਨਾਂ ਕਿਹਾ ਕਿ ਸਿਹਤ ਮਾਹਰਾਂ ਵੱਲੋਂ ਜਾਰੀ ਐਡਵਾਈਜਰੀ ਅਨੁਸਾਰ ਸਤੰਬਰ ਮਹੀਨਾ ਕੋਰੋਨਾ ਦਾ ਪੀਕ ਹੋਵੇਗਾ, ਜਿਸ ਕਰਕੇ ਹਫਤਾਵਾਰੀ ਰੋਕਾਂ ਦਾ ਐਲਾਨ ਕੀਤਾ ਗਿਆ ਹੈ।ਉਹਨਾਂ ਕਿਹਾ ਕਿ ਵਰਤਮਾਨ ਸਮੇਂ ਲੋਕਾਂ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਵੱਧ ਤੋਂ ਵੱਧ ਖਿਆਲ ਰੱਖਣ ਦੀ ਲੋੜ ਹੈ।
                  ਡੀ.ਸੀ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਟੈਸਟਿੰਗ ਸਮਰੱਥਾ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ ਅਤੇ ਹੁਣ 800 ਤੋਂ 1000 ਟੈਸਟ ਰੋਜ਼ਾਨਾ ਕੀਤੇ ਜਾ ਰਹੇ ਹਨ।ਉਹਨਾਂ ਇਹ ਵੀ ਕਿਹਾ ਕਿ ਦਿਹਾਤੀ ਖੇਤਰ ਵਿੱਚ 18 ਪੇਂਡੂ ਡਿਸਪੈਂਸਰੀਆਂ ਵਿੱਚ ਵੀ ਟੈਸਟਿੰਗ ਸ਼ੂਰੂ ਕਰ ਦਿੱਤੀ ਗਈ ਹੈ।ਉਹਨਾਂ ਕਿਹਾ ਕਿ ਲੋਕ ਕੋਰੋਨਾ ਦੇ ਲੱਛਣ ਹੋਣ ‘ਤੇ ਤੁਰੰਤ ਟੈਸਟ ਕਰਵਾਉਣ ਤਾਂ ਜੋ ਇਸ ਦੇ ਸ਼ੁਰੂ ਵਿੱਚ ਪਤਾ ਲੱਗਣ ‘ਤੇ ਬਿਮਾਰੀ ਨੂੰ ਜਲਦੀ ਰੋਕਿਆ ਤੇ ਘਰ ਵਿੱਚ ਬਜੁਰਗਾਂ ਅਤੇ ਗੰਭੀਰ ਬਿਮਾਰੀਆਂ ਵਾਲੇ ਵਿਅਕਤੀਆਂ ਨੂੰ ਦਰਪੇਸ਼ ਖਤਰੇ ਨੂੰ ਟਾਲਿਆ ਜਾ ਸਕੇ।ਉਹਨਾਂ ਕਿਹਾ ਕਿ ਲੋਕ ਗੱਡੀਆਂ ਵਿੱਚ ਸਫਰ ਕਰਨ ਵੇਲੇ ਗੱਡੀ ਦੇ ਸ਼ੀਸ਼ੇ ਹਵਾ ਦੀ ਕਰਾਸਿੰਗ ਲਈ ਖੁੱਲੇ ਰੱਖਣ।ਉਹਨਾਂ ਸਲਾਹ ਦਿੱਤੀ ਕਿ ਉਹ ਘਰੇਲੂ ਉਪਚਾਰ ਵੱਲ ਵੀ ਧਿਆਨ ਦੇਣ ਜਿਸ ਤਹਿਤ ਕਾਹੜਾ ਪੀਣ ਅਤੇ ਗਰਾਰੇ ਕੀਤੇ ਜਾ ਸਕਦੇ ਹਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …