Thursday, September 19, 2024

ਗੁ. ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਨਿਊਯਾਰਕ ਵੱਲੋਂ ਸ੍ਰੀ ਦਰਬਾਰ ਸਾਹਿਬ ਲਈ ਇੱਕ ਲੱਖ ਭੇਟ

ਅੰਮ੍ਰਿਤਸਰ, 27 ਅਗਸਤ (ਗੁਰਪ੍ਰੀਤ ਸਿੰਘ) – ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਨਿਊਯਾਰਕ ਅਮਰੀਕਾ ਦੀ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਇੱਕ ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ।ਇਹ ਰਾਸ਼ੀ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ ਰਾਹੀਂ ਭੇਜੀ ਗਈ ਹੈ, ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਗਸੀਰ ਸਿੰਘ ਮਾਂਗੇਆਣਾ ਅਤੇ ਭੁਪਿੰਦਰ ਸਿੰਘ ਅਸੰਧ ਦੀ ਹਾਜ਼ਰੀ ਵਿੱਚ ਸਕੱਤਰ ਮਹਿੰਦਰ ਸਿੰਘ ਆਹਲੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਨੂੰ ਸੌਂਪੀ।
                      ਸਰੋਆ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿੱਚ ਹਰ ਸਾਲ 10 ਸਤੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਸਮਾਗਮ ਕਰਵਾਇਆ ਜਾਂਦਾ ਹੈ।ਇਸ ਸਬੰਧ ਵਿਚ ਲੰਗਰ ਲਈ ਅਮਰੀਕਾ ਨਿਵਾਸੀ ਸੰਗਤਾਂ ਨੇ ਮਾਇਆ ਭੇਜ ਕੇ ਸ਼ਰਧਾ ਪ੍ਰਗਟਾਈ ਹੈ।ਉਨ੍ਹਾਂ ਦੱਸਿਆ ਕਿ ਸਮਾਗਮ ਮੌਕੇ ਅਮਰੀਕਾ ਤੋਂ ਵੱਡੀ ਗਿਣਤੀ ਸੰਗਤਾਂ ਹਰ ਸਾਲ ਸਮਾਗਮ ਸਮੇਂ ਪੁੱਜਦੀਆਂ ਹਨ, ਪਰੰਤੂ ਇਸ ਵਾਰ ਕੋਰੋਨਾ ਕਾਰਨ ਇਹ ਸੰਭਵ ਨਹੀਂ ਹੈ।ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਨਿਊਯਾਰਕ ਦੀ ਪ੍ਰਬੰਧਕ ਕਮੇਟੀ ਨੇ ਜਿਥੇ ਮਾਇਆ ਭੇਜੀ ਹੈ, ਉਥੇ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦਾ ਵੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਹੈ।
                  ਉਨਾਂ ਕਿਹਾ ਕਿ ਲੰਗਰ ਲਈ ਰਾਸ਼ੀ ਭੇਜਣ ਵਾਲਿਆਂ ਵਿਚ ਗੁਰਮੀਤ ਸਿੰਘ ਮਹਿਮਦਪੁਰ ਪ੍ਰਧਾਨ, ਹਿੰਮਤ ਸਿੰਘ ਸਰਪੰਚ, ਰਘਬੀਰ ਸਿੰਘ ਸੁਭਾਨਪੁਰ, ਸਤਨਾਮ ਸਿੰਘ ਟਾਹਲੀ ਚੇਅਰਮੈਨ, ਮਾਸਟਰ ਮਹਿੰਦਰ ਸਿੰਘ, ਰਘਬੀਰ ਸਿੰਘ ਬੰਬੀ ਅਤੇ ਬਲਦੇਵ ਸਿੰਘ ਗਿਲਜੀਆਂ ਸ਼ਾਮਲ ਹਨ।ਅਮਰੀਕਾ ਦੀਆਂ ਸੰਗਤਾਂ ਵੱਲੋਂ ਭੇਜੀ ਰਾਸ਼ੀ ਸੌਂਪਣ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਪਰਮਜੀਤ ਸਿੰਘ ਸਰੋਆ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
                  ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਬੀਬੀ ਜੋਗਿੰਦਰ ਕੌਰ ਬਠਿੰਡਾ, ਮੀਤ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਆਦਿ ਮੌਜੂਦ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ `ਸਵੱਛਤਾ ਪਖਵਾੜਾ` ਉਤਸ਼ਾਹ ਨਾਲ ਮਨਾਇਆ ਗਿਆ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਭਾਰਤ ਸਰਕਾਰ ਅਤੇ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਦੇ …