Sunday, November 10, 2024

ਅੱਜ 73 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ, 6 ਦੀ ਕਰੋਨਾ ਨਾਲ ਹੋਈ ਮੌਤ

ਜਿਲ੍ਹਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 654, ਸਿਹਤਯਾਬ ਹੋ ਕੇ 70 ਵਿਅਕਤੀ ਆਪਣੇ ਘਰਾਂ ਨੂੰ ਪਰਤੇ

ਅੰਮ੍ਰਿਤਸਰ, 27 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਅੰਮ੍ਰਿਤਸਰ ‘ਚ ਅੱਜ 73 ਵਿਅਕਤੀਆਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 70 ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਇਸ ਤਰ੍ਹਾਂ ਹੁਣ ਤੱਕ ਕੁੱਲ 2808 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।
               ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਦੱਸਿਆ ਕਿ ਇਸ ਸਮੇਂ ਜਿਲ੍ਹੇ ਵਿੱਚ 654 ਐਕਟਿਵ ਕੇਸ ਹਨ।ਉਨਾਂ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਐਕਟਿਵ ਕੇਸਾਂ ਦੇ ਗ੍ਰਾਫ ਵਿੱਚ ਗਿਰਾਵਟ ਆ ਸਕੇ।ਉਨਾਂ ਕਿਹਾ ਕਿ ਸਾਨੂੰ ਸਾਵਧਾਨੀਆਂ ਦਾ ਧਿਆਨ ਰੱਖਣਾ ਚਾਹੀਦਾ ਹੈ ਤਾਂ ਹੀ ਅਸੀਂ ਕਰੋਨਾ ਵਾਇਰਸ ਨੂੰ ਹਰਾ ਕੇ ਜਿੱਤ ਪ੍ਰਾਪਤ ਕਰ ਸਕਦੇ ਹਾਂ।
              ਉਨਾ ਦੱਸਿਆ ਕਿ ਹੁਣ ਤੱਕ 148 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਅੱਜ 6 ਵਿਅਕਤੀਆਂ ਦੀ ਕਰੋਨਾ ਨਾਲ ਮੋਤ ਹੋਈ ਹੈ।ਜਿੰਨਾਂ ਵਿੱਚ ਜੁਗਿੰਦਰ ਪਾਲ ਸਿੰਘ ਉਮਰ 78 ਸਾਲ ਵਾਸੀ ਜਵਾਹਰ ਨਗਰ, ਸ੍ਰੀਮਤੀ ਕੌਸ਼ਲਯਾ ਉਮਰ 70 ਵਾਸੀ ਗੁਰੂ ਨਾਨਕਵਾੜਾ, ਬਸੰਤ ਕੌਰ ਉਮਰ 85 ਸਾਲ ਗਲੀ ਪੰਜਾਬ ਸਿੰਘ ਬਾਬਾ ਸਾਹਿਬ ਚੌਂਕ, ਦਰਸ਼ਨ ਸਿੰਘ ਉਮਰ 85 ਸਾਲ ਅਜਨਾਲਾ, ਸੀਤਾ ਰਾਨੀ ਉਮਰ 60 ਸਾਲ ਵਾਸੀ ਗਰੀਨ ਫੀਲਡ, ਗੁਲਸ਼ਨ ਕੁਮਾਰ ਉਮਰ 75 ਸਾਲ ਵਾਸੀ ਆਜ਼ਾਦ ਨਗਰ ਸ਼ਾਮਲ ਹਨ।

Check Also

ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਵਿਖੇ ‘ਲਿਖ ਨੀ ਕਲਮੇ ਮੇਰੀਏ’ ਪੁਸਤਕ ਲੋਕ ਅਰਪਿਤ

ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ …