Tuesday, October 6, 2026

ਦਿਵਿਆਂਗ ਵਿਅਕਤੀ ਸਸਤਾ ਅਨਾਜ ਲੈਣ ਲਈ ਆਪਣੇ ਕਾਰਡ ਬਨਾਉਣ – ਪੰਨੂ

ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਹੁਣ ਰਾਸ਼ਟਰੀ ਫੂਡ ਸਕਿਉਰਟੀ ਐਕਟ ਤਹਿਤ ਬੀ.ਪੀ ਐਲ ਕਾਰਡ ਧਾਰਕਾਂ ਦੇ ਨਾਲ-ਨਾਲ ਦਿਵਿਆਂਗ ਲੋਕਾਂ ਨੂੰ ਵੀ ਸੱਸਤਾ ਅਨਾਜ ਦਿੱਤਾ ਜਾਵੇਗਾ।ਇਸ ਲਈ ਦਿਵਿਆਂਗ ਲੋਕਾਂ ਨੂੰ ਫੂਡ ਅਤੇ ਸਪਲਾਈ ਵਿਭਾਗ ਦੇ ਕੋਲ ਰਜਿਸਟਰੇਸ਼ਨ ਕਰਵਾਉਣੀ ਹੋਵੇਗੀ, ਤਾਂ ਕਿ ਉਨਾਂ ਦੇ ਕਾਰਡ ਬਣ ਸਕਣ।ਇਹ ਜਾਣਕਾਰੀ ਦਿੰਦਿਆਂ ਜਿਲ੍ਹਾ ਸਮਾਜ ਸੁਰੱਖਿਆ ਅਧਿਕਾਰੀ ਨਰਿੰਦਰ ਸਿੰਘ ਪੰਨੂ ਨੇ ਦੱਸਿਆ ਕਿ ਸਰਕਾਰ ਨੇ ਇਸ ਬਾਬਤ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਅਤੇ ਜੋ ਵੀ ਦਿਵਿਆਂਗ ਵਿਅਕਤੀ ਸੱਸਤਾ ਅਨਾਜ ਲੈਣ ਦੇ ਚਾਹਵਾਨ ਹਨ, ਉਹ ਆਪਣੇ ਇਲਾਕੇ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨਾਲ ਤਾਲਮੇਲ ਕਰਕੇ ਆਪਣੇ ਨਾਮ ਦਰਜ਼ ਕਰਵਾਉਣ, ਤਾਂ ਜੋ ਉਨਾਂ ਨੂੰ ਇਸ ਸਕੀਮ ਵਿਚ ਸ਼ਾਮਿਲ ਕਰਕੇ ਸਸਤਾ ਅਨਾਜ ਮੁਹੱਈਆ ਕਰਵਾਇਆ ਜਾ ਸਕੇ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …