Tuesday, October 6, 2026

ਇਨਸਾਫ਼ ਦੀ ਆਵਾਜ਼ ਪਾਰਟੀ ਦੀ ਹੋਈ ਸੂਬਾ ਪੱਧਰੀ ਮੀਟਿੰਗ

ਸੰਗਰੂਰ, 28 ਅਗਸਤ (ਜਗਸੀਰ ਲੌਂਗੋਵਾਲ) – ਬਰਨਾਲਾ ਦੇ ਪਿੰਡ ਦਾਨਗੜ ਵਿਖੇ ਇਨਸਾਫ਼ ਦੀ ਆਵਾਜ਼ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ ਪਾਰਟੀ ਦੇ ਪ੍ਰਧਾਨ ਮਹਿੰਦਰ ਪਾਲ ਸਿੰਘ ਦਾਨਗੜ ਦੀ ਅਗਵਾਈ ਹੇਠ ਹੋਈ।ਉਨਾਂ ਆਖਿਆ ਕਿ ਕੋਰੋਨਾ ਮਹਾਮਾਰੀ ਦੌਰਾਨ ਸੂਬਾ ਸਰਕਾਰ ਦੀ ਕਾਰਗੁਜ਼ਾਰੀ ਗਰੀਬ ਵਿਰੋਧੀ ਹੀ ਦੇਖਣ ਨੂੰ ਮਿਲੀ ਹੈ।ਸਰਕਾਰ ਨੇ ਸ਼ਰਾਬ ਦੇ ਠੇਕਿਆਂ ਨੂੰ ਖੋਲਣ ਲਈ ਖੁੱਲਾ ਸਮਾਂ ਰੱਖਿਆ ਹੈ, ਪਰ ਛੋਟੇ ਦੁਕਾਨਦਾਰ ਅਤੇ ਰੇਹੜੀ ਵਾਲੇ ਲਈ ਕੋਈ ਨੀਤੀ ਨਹੀਂ ਬਣਾਈ।ਉਥੇ ਹੀ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਕਿਸਾਨ ਵਿਰੋਧੀ ਆਰਡੀਨੈਂਸ ਨੂੰ ਰੋਕਣ ਲਈ ਕਿਸਾਨ ਪਿੰਡ ਪੱਧਰ ‘ਤੇ ਰੋਸ ਮੁਜ਼ਾਹਰੇ ਕਰ ਰਹੇ ਹਨ।ਪਰ ਕੈਪਟਨ ਸਰਕਾਰ ਨੇ ਸੂਬੇ ਵਿੱਚ ਧਾਰਾ 144 ਲਗਾ ਕੇ ਸਾਬਤ ਕਰ ਦਿੱਤਾ ਹੈ ਕਿ ਸੂਬਾ ਸਰਕਾਰ ਵੀ ਕੇਂਦਰ ਸਰਕਾਰ ਵਾਂਗ ਹੀ ਕਿਸਾਨਾਂ ਦੀ ਦੁਸ਼ਮਣ ਹੈ।ਬੇਸ਼ੱਕ ਵਿਰੋਧੀ ਧਿਰ ਵੀ ਆਪਣੀ ਉਹ ਭੁੂਮਿਕਾ ਨਿਭਾਉਣ ਵਿੱਚ ਕਾਮਯਾਬ ਨਹੀਂ ਹੋਈ, ਪਰ ਸੂਬਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨੂੰ ਕਿਸੇ ਵੀ ਕੀਮਤ ਤੇ ਚੱਲਣ ਨਹੀਂ ਦਿਆਂਗੇ।
                     ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਜੋਧ ਸਿੰਘ ਥਾਂਦੀ, ਹਰਭਜਨ ਸਿੰਘ ਬੰਗੀ, ਅਵਤਾਰ ਸਿੰਘ ਪੱਥਲਾਵਾ, ਦਲਵੀਰ ਸਿੰਘ ਜੰਮੂ, ਜੱਗਾ ਸਿੰਘ ਸਿੱਧੂ, ਮਨਜੀਤ ਸਿੰਘ ਤੰਬੜ, ਗੁਰਜੰਟ ਸਿੰਘ ਸ਼ਾਹਪੁਰ, ਜਗਪਾਲ ਸਿੰਘ ਅਲਮਸਤ, ਸਾਬਕਾ ਸੂਬੇਦਾਰ ਜਗਦੇਵ ਸਿੰਘ, ਸੁਖਜੀਤ ਸਿੰਘ ਭੁੱਲਰ ਮੇਜਰ ਸਿੰਘ ਕੋਟਸ਼ਮੀਰ ਆਦਿ ਹਾਜ਼ਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …