ਪਠਾਨਕੋਟ, 28 ਅਗਸਤ (ਪੰਜਾਬ ਪੋਸਟ ਬਿਊਰੋ) – ਝੋਨੇ ਅਤੇ ਬਾਸਮਤੀ ਦੀ ਫਸਲ ਵਿੱਚ ਫੋਕ/ਪੱਤਲ ਦੀ ਸਮੱਸਿਆ ਘੱਟ ਕਰਨ ਲਈ ਫਸਲ ਦੇ ਗੱਭ ਭਰਨ ਦੀ
ਅਵਸਥਾ ਸਮੇਂ ਪੋਟਾਸ਼ੀਅਮ ਨਾਈਟ੍ਰੇਟ 1.5% ਦਾ ਛਿੜਕਾਅ ਕਰ ਦੇਣਾ ਚਾਹੀਦਾ।ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਬਲਾਕ ਪਠਾਨਕੋਟ ਦੇ ਪਿੰਡ ਸ਼ਹੀਦਪੁਰ ਵਿੱਚ ਅਗਾਂਹਵਧੂ ਨੌਜਵਾਨ ਕਿਸਾਨ ਮਨਦੀਪ ਸਿੰਘ ਦੇ ਖੇਤਾਂ ਵਿੱਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਵਿੱਚ ਕੀਟਨਾਸ਼ਕਾਂ ਦੀ ਸੁਚੱਜੀ ਵਰਤੋਂ ਬਾਰੇ ਜਾਣੂ ਕਰਵਾਇਆ।ਉਨਾਂ ਦੇ ਨਾਲ ਸੁਭਾਸ਼ ਚੰਦਰ ਖੇਤੀਬਾੜੀ ਵਿਸਥਾਰ ਅਫਸਰ, ਮਨਦੀਪ ਸਿੰਘ, ਸੁਖਦੇਵ ਸਿੰਘ, ਗੁਰਨਾਮ ਸਿੰਘ ਸਮੇਤ ਹੋਰ ਕਿਸਾਨ ਹਾਜ਼ਰ ਸਨ।
ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਫਸਲਾਂ ਨੂੰ ਲੱਗਣ ਵਾਲੇ ਕੀੜੇ ਅਤੇ ਬਿਮਾਰੀਆਂ ਦੀ ਰੋਕਥਾਮ ਲਈ ਕੀਟਨਾਸ਼ਕਾਂ ਦੀ ਸੁਚੱਜੀ ਵਰਤੋਂ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਗੁਣਵਤਾ ਭਰਪੂਰ ਖੇਤੀ ਪੈਦਾਵਾਰ ਕਰਨ ਦੇ ਨਾਲ ਨਾਲ ਮਨੁੱਖੀ ਅਤੇ ਪਸ਼ੂਆਂ ਨੂੰ ਬਿਮਾਰੀਆਂ ਲੱਗਣ ਦੀ ਸੰਭਾਵਨਾ ਨੂੰ ਘੱਟ ਕੀਤਾ ਜਾ ਸਕੇ।ਉਨਾਂ ਕਿਹਾ ਕਿ ਝੋਨੇ ਦੀ ਫਸਲ ਨੂੰ ਫੁੱਲ ਪੈਣ ਉਪਰੰਤ ਖੇਤ ਵਿੱਚ ਕਿਸੇ ਤਰਾਂ ਦਾ ਛਿੜਕਾਅ ਨਹੀਂ ਕਰਨਾ ਚਾਹੀਦਾ।ਝੋਨੇ ਦੀ ਫਸਲ ਦੇ ਗੱਭ ਭਰਨ ਦੀ ਅਵਸਥਾ ਸਮੇਂ 3 ਕਿਲੋ ਪੋਟਾਸ਼ੀਅਮ ਨਾਈਟ੍ਰੇਟ 1.5%(13:0:45) ਨੂੰ 200 ਲਿਟਰ ਪਾਣੀ ਦੇ ਘੋਲ ਵਿੱਚ ਗੋਲ ਨੋਜ਼ਲ ਨਾਲ ਛਿੜਕਾਅ ਕਰ ਦੇਣਾ ਚਾਹੀਦਾ।ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਾਸਮਤੀ ਦੀ ਬਰਾਮਦ ਨੂੰ ਉਤਸ਼ਾਹਿਤ ਕਰਨ ਲਈ ਐਸੀਫੇਟ, ਟਰਾਈਜੋਫਾਸ, ਥਾਈਮੈਥਾਕਸਮ, ਕਾਰਬੈਂਡਾਜ਼ਿਮ, ਟ੍ਰਾਈਸਾਈਕਲਾਜ਼ੋਲ, ਬੂਪਰੋਫੀਜਨ, ਪ੍ਰੋਪੀਕੋਨਾਜ਼ੋਲ, ਕਾਰਬੋਫਿਊਰਾਨ, ਥਾਇਉਫੀਨੇਟ ਮੀਥਾਇਲ ਦੀ ਵਰਤੋਂ ਬਾਸਮਤੀ ਦੀ ਫਸਲ ਉਪਰ ਕਰਨ ‘ਤੇ ਪਾਬੰਦੀ ਲਗਾਈ ਗਈ ਹੈ।ਉਨਾਂ ਕਿਹਾ ਕਿ ਫਸਲ ਦੇ ਪੱਕਣ ਸਮੇਂ ਆਖਰੀ ਤਿੰਨ ਤੋਂ ਚਾਰ ਹਫਤੇ ਕੀਟਨਾਸ਼ਕ ਜਾਂ ਉੱਲੀਨਾਸ਼ਕ ਰਸਾਇਣਾਂ ਦੀ ਵਰਤੋਂ ਬਿੱਲਕੁੱਲ ਨਹੀਂ ਕਰਨੀ ਚਾਹੀਦੀ।ਉਨਾਂ ਕਿਹਾ ਕਿ ਕੋਵਿਡ -19 ਦੇ ਅਗਾਂਹ ਪਸਾਰ ਨੂੰ ਰੋਕਣ ਲਈ ਸਿਹਤ ਵਿਭਾਗ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਇਨਬਿੰਨ ਪਾਲਣਾ ਕਰਨਾ ਚਾਹੀਦੀ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media