Tuesday, October 6, 2026

ਛੇਵੇਂ ਰਾਜ ਪੱਧਰੀ ਰੁਜ਼ਗਾਰ ਮੇਲੇ ਲਈ ਕਪੂਰਥਲਾ ਜ਼ਿਲ੍ਹੇ ਵੱਲੋਂ ਤਿਆਰੀਆਂ ਜ਼ੋਰਾਂ `ਤੇ

88 ਕੰਪਨੀਆਂ ਕਰਨਗੀਆਂ ਸ਼ਿਰਕਤ, 90 ਹਜ਼ਾਰ ਪੋਸਟਾਂ ਲਈ ਹੋਵੇਗਾ ਅਪਲਾਈ

ਕਪੂਰਥਲਾ, 28 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ 24 ਸਤੰਬਰ ਤੋਂ 30 ਸਤੰਬਰ ਤੱਕ ਕਰਵਾਏ ਜਾਣ ਵਾਲੇ ਮੈਗਾ ਜਾਬ ਮੇਲੇ ਲਈ ਜ਼ੋਰਦਾਰ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।ਜਿਸ ਤਹਿਤ ਨੌਜਵਾਨਾਂ ਨੂੰ ਰੁਜ਼ਗਾਰ ਮੇਲੇ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉਪਲ ਨੇ ਦੱਸਿਆ ਕਿ ਇਸ ਰੁਜ਼ਗਾਰ ਮੇਲੇ ਵਿੱਚ 88 ਕੰਪਨੀਆਂ ਸ਼ਿਰਕਤ ਕਰਨਗੀਆਂ।ਜਿਹਨਾਂ ਵਿੱਚ ਟੈਕ ਮਹਿੰਦਰਾ, ਐਚ.ਡੀ.ਐਫ.ਸੀ ਬੈਂਕ, ਐਨ.ਆਈ.ਆਈ.ਟੀ, ਜੀ.ਐਨ.ਏ, ਰੇਲ ਟੈਕ, ਆਈ.ਟੀ.ਸੀ, ਭਾਰਤੀ ਐਕਸਾ ਆਦਿ ਕੰਪਨੀਆਂ ਸ਼ਾਮਲ ਹਨ।ਉਹਨਾਂ ਦੱਸਿਆ ਕਿ ਇਹਨਾਂ ਕੰਪਨੀਆਂ ਵੱਲੋਂ ਰੁਜਗਾਰ ਮੇਲੇ ਵਿੱਚ 90 ਹਜ਼ਾਰ ਅਸਾਮੀਆਂ ਉਪਲਬੱਧ ਕਰਵਾਈਆਂ ਜਾਣਗੀਆਂ।ਕੰਪਨੀਆਂ ਦੀ ਇੰਟਰਵਿਊ 2 ਤੋਂ 3 ਪੜਾਵਾਂ ਵਿੱਚ ਹੋਵੇਗੀ।ਪਹਿਲੇ ਪੜਾਅ ਤੇ ਟੈਲੀ ਕਾਲਿੰਗ ਦੁਆਰਾ ਚੋਣ ਹੋਵੇਗੀ, ਜਦਕਿ ਦੂਜੇ ਪੜਾਅ ‘ਤੇ ਆਨਲਾਈਨ ਇੰਟਰਵਿਊ ਹੋਵੇਗੀ।ਉਹਨਾਂ ਦੱਸਿਆ ਕਿ ਲੋੜ ਪੈਣ ਤੇ ਹੀ ਤੀਜ਼ੀ ਪੱਧਰ ਦੀ ਇੰਟਰਵਿਊ ਹੋਵੇਗੀ।ਜਿਸ ਵਿੱਚ ਬਿਨੈ ਕਾਰ ਨੂੰ ਨਿੱਜੀ ਤੌਰ ‘ਤੇ ਬੁਲਾਇਆ ਜਾਵੇਗਾ।
                ਉਨਾਂ ਨੇ ਦੱਸਿਆ ਕਿ ਹਫ਼ਤਾ ਭਰ ਚੱਲਣ ਵਾਲੇ ਇਸ ਆਨਲਾਇਨ ਰੋਜਗਾਰ ਮੇਲੇ ਦੌਰਾਨ ਇਕੱਲੇ ਕਪੂਰਥਲਾ ਜਿਲੇ ਲਈ 4000 ਦੇ ਕਰੀਬ ਨੌਜਵਾਨਾਂ ਨੂੰ ਨੌਕਰੀਆਂ ਦੀ ਪੇਸ਼ਕਸ਼ ਕੀਤੀ ਜਾਵੇਗ।ਉਨਾਂ ਵੱਖ-ਵੱਖ ਯੂਨੀਵਰਸਿਟੀਆਂ, ਕਾਲਜਾਂ, ਸਕੂਲਾਂ ਸਮੇਤ ਵਿਦਿਅਕ ਅਦਾਰਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਯੋਗਦਾਨ ਪਾਉਣ ਤਾਂ ਜੋ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ।
                ਉਨਾਂ ਕਿਹਾ ਕਿ ਬਿਊਰੋ ਵਲੋਂ ਉਦਯੋਗਪਤੀਆਂ ਨੂੰ ਕਿਸ ਤਰਾਂ ਦੇ ਹੁਨਰਮੰਦ ਕਾਮਿਆਂ ਦੀ ਜਰੂਰਤ ਹੈ, ਬਾਰੇ ਜਾਣਨ ਲਈ ਉਨਾਂ ਨਾਲ ਲਗਾਤਾਰ ਮੀਟਿੰਗਾਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।ਉਨਾਂ ਕਿਹਾ ਕਿ ਇਸ ਨਾਲ ਜਿਥੇ ਉਦਯੋਗਾਂ ਨੂੰ ਉਨਾਂ ਦੀ ਲੋੜ ਅਨੁਸਾਰ ਹੁਨਰਮੰਦ ਅਤੇ ਪੜੇ-ਲਿਖੇ ਨੌਜਵਾਨ ਸ਼ਕਤੀ ਮਿਲ ਸਕੇਗੀ, ਉਥੇ ਹੀ ਨੌਜਵਾਨਾਂ ਨੂੰ ਸਮਰੱਥਾ ਅਨੁਸਾਰ ਰੋਜ਼ਗਾਰ ਪ੍ਰਾਪਤੀ ਹੋ ਸਕੇਗੀ।
                     ਉੁਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਿਨੈਕਾਰਾਂ ਦੀ ਸਹਾਇਤਾ ਲਈ ਹੈਲਪਲਾਈਨ ਨੰਬਰ 98882-19247 ਵੀ ਜਾਰੀ ਕੀਤਾ ਗਿਆ ਹੈ, ਜਦਕਿ ਉਹ ਬਿਨੈਕਾਰ www.pgrkam.com ‘ਤੇ ਆਨਲਾਈਨ ਰਜਿਸਟਰੇਸ਼ਨ ਵੀ ਕਰਵਾ ਸਕਦੇ ਹਨ ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …