Thursday, October 8, 2026

ਕਰੋਨਾ ਜਾਂਚ ਪ੍ਰਤੀ ਜਾਗਰੂਕ ਕਰਨ ਲਈ ਐਸ.ਡੀ.ਐਮ ਨੇ ਵਿਭਾਗੀ ਮੁੱਖੀਆਂ ਨਾਲ ਕੀਤੀ ਮੀਟਿੰਗ

ਪਠਾਨਕੋਟ, 28 ਅਗਸਤ (ਪੰਜਾਬ ਪੋਸਟ ਬਿਊਰੋ) – ਕੋਵਿਡ 19 ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਵੀ ਮਿਸ਼ਨ ਫਤਿਹ ਚਲਾਇਆ ਜਾ ਰਿਹਾ ਹੈ ਅਤੇ ਜਿਆਦਾ ਤੋਂ ਜਿਆਦਾ ਲੋਕਾਂ ਨੂੰ ਸਾਵਧਾਨੀਆਂ ਰੱਖਣ ਲਈ ਕਿਹਾ ਜਾ ਰਿਹਾ ਹੈ ਅਤੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਲੋਕ ਕਿਸੇ ਵੀ ਤਰ੍ਹਾਂ ਦੇ ਕਰੋਨਾ ਲੱਛਣ ਹੋਣ ;ਤੇ ਸੈਂਪਲਿੰਗ ਜਰੂਰ ਕਰਵਾਉਣ।ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ ਪਠਾਨਕੋਟ ਨੇ ਕੋਵਿਡ 19 ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਥਿਤ ਅਪਣੇ ਦਫਤਰ ਵਿਖੇ ਜਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੋਰਾਨ ਕਿਹਾ ਕਿ ਜਿਨ੍ਹਾਂ ਵਿਭਾਗਾਂ ਦਾ ਲੋਕਾਂ ਨਾਲ ਸਿੱਧਾ ਸੰਪਰਕ ਹੈ।ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸਾਸ਼ਨ ਵੱਲੋਂ ਵੀ ਲਗਾਤਾਰ ਸ਼ਹਿਰ ਅਤੇ ਪਿੰਡਾਂ ‘ਚ ਅਨਾਉਸਮੈਂਟ ਕਰਵਾ ਕੇ ਜਾਗਰੂਕਤਾ ਪਰਚੇ ਵੰਡੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤੱਕ ਅਸੀਂ ਪੂਰੀ ਤਰ੍ਹਾਂ ਨਾਲ ਜਾਗਰੁਕ ਨਹੀਂ ਹੋਵਾਂਗੇ ਤੱਦ ਤੱਕ ਜਿਲ੍ਹਾ ਪਠਾਨਕੋਟ ਨੂੰ ਕਰੋਨਾ ਮੁਕਤ ਨਹੀਂ ਕੀਤਾ ਜਾ ਸਕਦਾ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …