ਅੰਮ੍ਰਿਤਸਰ, 28 ਅਗਸਤ (ਗੁਰਪ੍ਰੀਤ ਸਿੰਘ) – ਅਮਰੀਕਾ ਵਾਸੀ ਰਣਧੀਰ ਸਿੰਘ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਇੱਕ ਲੱਖ
ਅਠਾਈ ਹਜ਼ਾਰ ਇੱਕ ਸੌ ਰੁਪਏ ਭੇਟ ਕਰਕੇ ਸ਼ਰਧਾ ਪ੍ਰਗਟਾਈ ਗਈ ਹੈ।ਇਹ ਰਾਸ਼ੀ ਰਣਧੀਰ ਸਿੰਘ ਦੇ ਪਿਤਾ ਸੂਬੇਦਾਰ ਤੀਰਥ ਸਿੰਘ ਧੂੰਧਿਆਂਵਾਲਾ ਨੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਬਚਨ ਸਿੰਘ ਕਰਮੂੰਵਾਲਾ ਦੀ ਮੌਜ਼ੂਦਗੀ ਵਿੱਚ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਚੀਮਾ ਨੂੰ ਸੌਂਪੀ।ਸੂਬੇਦਾਰ ਤੀਰਥ ਸਿੰਘ ਅਤੇ ਉਨ੍ਹਾਂ ਦੀ ਧਰਮ ਪਤਨੀ ਬੀਬੀ ਹਰਬੰਸ ਕੌਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਵੀ ਮੌਜੂਦ ਸਨ।
Check Also
ਵਧ ਰਹੀ ਗਰਮੀ ਦੇ ਮੱਦੇਨਜ਼ਰ ਥਾਣਾ ਸੁਲਤਾਨਵਿੰਡ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਵਧ ਰਹੀ ਗਰਮੀ ਨੂੰ ਧਿਆਨ …
Punjab Post Daily Online Newspaper & Print Media