Friday, September 18, 2026

ਲੋਕ ਵੱਧ ਤੋਂ ਵੱਧ ਕੋਵਿਡ-19 ਦਾ ਟੈਸਟ ਕਰਵਾਉਣ – ਐਸ.ਡੀ.ਐਮ

ਕਿਹਾ ਕਰੋਨਾ ਮਹਾਂਮਾਰੀ ਤੋਂ ਬਚਣ ਲਈ ਲੋਕਾਂ ਦਾ ਸਹਿਯੋਗ ਜਰੂਰੀ

ਪਠਾਨਕੋਟ, 28 ਅਗਸਤ (ਪੰਜਾਬ ਪੋਸਟ ਬਿਊਰੋ) – ਕਰੋਨਾ ਮਹਾਂਮਾਰੀ ਦੇ ਵਧਣ ਦਾ ਮੁੱਖ ਕਾਰਨ ਲੋਕਾਂ ਵੱਲੋਂ ਲਗਾਤਾਰ ਵਰਤੀ ਜਾ ਰਹੀ ਲਾਪਰਵਾਹੀ ਹੈ ਅਤੇ ਲੋਕ ਬਿਨਾਂ ਮਾਸਕ ਤੋਂ ਬੇਵਜ੍ਹਾ ਘੁੰਮ ਰਹੇ ਹਨ।ਸਰਕਾਰ ਵੱਲੋਂ ਇਸ ਮਹਾਂਮਾਰੀ ਨੂੰ ਰੋਕਣ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਦਾ ਵੀ ਫ਼ਰਜ ਬਣਦਾ ਹੈ ਕਿ ਉਹ ਇਸ ਮਹਾਂਮਾਰੀ ਨੂੰ ਖਤਮ ਕਰਨ ਲਈ ਪ੍ਰਸਾਸ਼ਨ ਦਾ ਸਹਿਯੋਗ ਦੇਣ।
                    ਇਹ ਪ੍ਰਗਟਾਵਾ ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ ਪਠਾਨਕੋਟ ਨੇ ਕਰਦਿਆਂ ਕਿਹਾ ਕਿ ਕੋਰੋਨਾ ਤੋਂ ਬਚਾਅ ਲਈ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਮਾਸਕ ਪਾਉਣ, ਬਾਰ ਬਾਰ ਹੱਥਾਂ ਨੂੰ ਧੋਣ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਦੀਆਂ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ, ਉਨਾਂ ਦਾ ਪਾਲਣ ਜਰੂਰੀ ਹੈ।
                   ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਕੋਵਿਡ-19 ਦਾ ਟੈਸਟ ਜਰੂਰ ਕਰਵਾਉਣਾ ਚਾਹੀਦਾ ਹੈ।ਜਿਸ ਨਾਲ ਉਹ ਜਿਥੇ ਆਪ ਸੁਰੱਖਿਅਤ ਰਹਿਣਗੇ ਉਥੇ ਉਹ ਆਪਣੇ ਪਰਿਵਾਰ ਨੂੰ ਇਸ ਮਹਾਂਮਾਰੀ ਤੋਂ ਬਚਾ ਸਕਣਗੇ।ਉਨ੍ਹਾਂ ਕਿਹਾ ਕਿ ਮਾਸਕ ਦੀ ਵਰਤੋਂ ਨਾਲ ਅਸੀਂ 80 ਫੀਸਦੀ ਤੋਂ ਜਿਆਦਾ ਇਸ ਮਹਾਂਮਾਰੀ ਤੋਂ ਬਚ ਸਕਦੇ ਹਾਂ।

Check Also

ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …