Wednesday, July 29, 2026

ਜਿਲ੍ਹੇ ‘ਚ ਅੱਜ 56 ਜਣੇ ਕਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤੇ-ਡਿਪਟੀ ਕਮਿਸ਼ਨਰ

ਕਿਹਾ ਸਾਵਧਾਨੀਆਂ ਤੇ ਬਚਾਅ ਢੰਗ ਅਪਣਾ ਕੇ ਹੀ ਕਰੋਨਾ ਨੂੰ ਹਰਾਇਆ ਜਾ ਸਕਦੈ

ਸੰਗਰੂਰ, 28 ਅਗਸਤ (ਜਗਸੀਰ ਲੌਂਗੋਵਾਲ) – ਜ਼ਿਲੇ ਵਿੱਚ ਅੱਜ 56 ਜਣੇ ਕਰੋਨਾ ਨੂੰ ਮਾਤ ਦੇ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ।ਠੀਕ ਹੋਏ ਵਿਅਕਤੀਆਂ ਨੂੰ ਸਿਹਤ ਵਿਭਾਗ ਵਲੋਂ ਘਰਾਂ ਵਿੱਚ ਰਹਿ ਕੇ ਸਾਵਧਾਨੀਆਂ ਰੱਖਣ ਦੀ ਸਲਾਹ ਦਿੱਤੀ ਗਈ ਹੈ।ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਸਾਵਧਾਨੀਆਂ ਤੇ ਬਚਾਅ ਢੰਗ ਅਪਣਾ ਕੇ ਹੀ ਕਰੋਨਾ ਨੂੰ ਹਰਾਇਆ ਜਾ ਸਕਦੈ।
                ਉਨ੍ਹਾਂ ਕਿਹਾ ਕਿ ਕੋਵਿਡ ਕੇਅਰ ਸੈਂਟਰ ਘਾਬਦਾ ਤੋਂ 16, ਭੋਗੀਵਾਲ ਕੋਵਿਡ ਕੇਅਰ ਸੈਂਟਰ ਤੋਂ 10, ਹੋਮ ਆਈਸ਼ੋਲੇਸ਼ਨ ਤੋਂ 20 ਮਰੀਜ਼, ਮਲੇਰਕੋਟਲਾ ਕੋਵਿਡ ਕੇਅਰ ਸੈਂਟਰ ਤੋਂ 5 ਅਤੇ ਸੰਗਰੂਰ ਕੋਵਿਡ ਕੇਅਰ ਸੈਂਟਰ ਤੋਂ 5 ਜਣਿਆਂ ਨੇ ਕੋਰੋਨਾ ‘ਤੇ ਫਤਹਿ ਹਾਸਲ ਕੀਤੀ ਹੈ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਕੋਵਾ ਐਪ ਡਾਉਨਲੋਡ ਕਰਨ ਅਤੇ ਐਪ ਤੋਂ ਸਹੀ ਜਾਣਕਾਰੀ-ਅੰਕੜੇ ਪ੍ਰਾਪਤ ਕਰਨ ਦੀ ਅਪੀਲ ਵੀ ਕੀਤੀ।ਉਨ੍ਹਾਂ ਕਿਹਾ ਕਿ ਕਿਸੇ ਵੀ ਜਾਣਕਾਰੀ ਲਈ ਟੋਲ ਫਰੀ ਨੰਬਰ 104 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
                         ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਫੈਲਣ ਤੋਂ ਰੋਕਣ ਲਈ ਸਾਵਧਾਨੀਆਂ ਜ਼ਰੂਰ ਵਰਤੀਆਂ ਜਾਣ।ਬਾਹਰ ਜਾਣ ਸਮੇਂ ਮਾਸਕ ਜ਼ਰੂਰ ਪਾਇਆ ਜਾਵੇ, ਇਕੱਠ ਵਾਲੀ ਥਾਂ `ਤੇ ਜਾਣ ਤੋਂ ਗੁਰੇਜ਼ ਕੀਤਾ ਜਾਵੇ ਤੇ ਹੱਥਾਂ ਨੂੰ ਬਾਰ-ਬਾਰ ਧੋਤਾ ਜਾਵੇ ਅਤੇ ਆਪਸੀ ਸਮਾਜਿਕ ਦੂਰੀ ਜ਼ਰੂਰ ਰੱਖੀ ਜਾਵੇ।

Check Also

ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ

ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …