Friday, September 18, 2026

ਕੋਰੋਨਾ ਮੁਕਤ 106 ਵਿਅਕਤੀ ਪਰਤੇ ਘਰਾਂ ਨੂੰ, ਅੱਜ 81 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ

ਜਿਲਾ ਅੰਮ੍ਰਿਤਸਰ ਵਿੱਚ ਕੁੱਲ ਐਕਟਿਵ ਕੇਸ 627

ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 81 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 106 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 2914 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।
                  ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 627 ਐਕਟਿਵ ਕੇਸ ਹਨ।ਉਨਾ ਦੱਸਿਆ ਕਿ ਹੁਣ ਤੱਕ 150 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨਾਂ ਦੱਸਿਆ ਕਿ ਅੱਜ 2 ਵਿਅਕਤੀ ਦੀ ਕਰੋਨਾ ਨਾਲ ਮੋਤ ਹੋਈ ਹੈ।ਜਿੰਨਾਂ ਵਿੱਚ ਨਵਦੀਪ ਭਾਟੀਆ ਵਾਸੀ ਵਿਜੈ ਨਗਰ ਅਤੇ ਸ੍ਰੀਮਤੀ ਇੰਦਰਾ ਉਮਰ 55 ਸਾਲ ਵਾਸੀ ਇਸਲਾਮਾਬਾਦ ਸ਼ਾਮਲ ਹਨ।
                     ਉਨਾਂ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਐਕਟਿਵ ਕੇਸਾਂ ਦੇ ਗ੍ਰਾਫ ਵਿੱਚ ਗਿਰਾਵਟ ਆ ਸਕੇ। ਉਨਾਂ ਕਿਹਾ ਕਿ ਸਾਨੂੰ ਸਾਵਧਾਨੀਆਂ ਦਾ ਧਿਆਨ ਰੱਖਣਾ ਚਾਹੀਦਾ ਹੈ ਤਾਂ ਹੀ ਅਸੀਂ ਕਰੋਨਾ ਵਾਈਰਸ ਨੂੰ ਹਰਾ ਕੇ ਜਿੱਤ ਪ੍ਰਾਪਤ ਕਰ ਸਕਦੇ ਹਾਂ।

Check Also

ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …