ਮੰਗਾਂ ਹੱਲ ਨਾ ਹੋਈਆਂ ਤਾਂ ਡੀ.ਈ.ਓ ਐਲੀਮੈਂਟਰੀ ਦੇ ਘਰ ਦੇ ਸਾਹਸਣੇ ਪ੍ਰਦਰਸ਼ਨ 5 ਨੂੰ – ਢੰਡ,ਰੋਖੇ,ਸਿੱਧੂ
ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ ਬਿਊਰੋ) – ਐਲੀਮੈਂਟਰੀ ਟੀਚਰਜ ਯੂਨੀਅਨ ਅੰਮ੍ਰਿਤਸਰ (ਰਜਿ.) ਵੱਲੋਂ ਜਿਲ੍ਹਾ ਸਿੱਖਿਆ ਦਫ਼ਤਰ ਦੀ ਵੱਡੀ ਨਾਲਾਇਕੀ
ਕਾਰਨ ਪਿਛਲੇ ਲੰਮੇ ਸਮੇਂ ਤੋਂ ਪ੍ਰਮੋਸ਼ਨਾਂ ਨਾ ਹੋਣ ਦੇ ਰੋਸ ਵਜੋਂ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਦੇ ਅੱਜ ਤੀਸਰੇ ਦਿਨ ਪੁਲਿਸ ਦੀ ਰੋਕ ਦੇ ਬਾਵਜੂਦ ਵੀ ਭੁੱਖ ਹੜਤਾਲ ਤੇ ਡਟੇ ਰਹੇ ਈ.ਟੀ.ਯੂ ਆਗੂਆਂ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਦਫ਼ਤਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਤੀਸਰੇ ਦਿਨ ਤਰਸਿੱਕਾ ਬਲਾਕ ਤੋਂ ਜਥੇਬੰਦੀ ਦੇ ਆਗੂ ਡਾ. ਗੁਰਪ੍ਰੀਤ ਸਿੰਘ ਸਿੱਧੂ ਅਤੇ ਲਵਪ੍ਰੀਤ ਸਿੰਘ ਢਪੱਈਆਂ ਦੀ ਸਾਂਝੀ ਅਗਵਾਈ `ਚ ਸਰਬਜੀਤ ਸਿੰਘ ਤਰਸਿੱਕਾ, ਸ਼ਿਵਜੀਤ ਸ਼ਰਮਾ, ਸਾਹਿਬ ਸਿੰਘ, ਜਸਵਿੰਦਰ ਸਿੰਘ, ਕੰਵਲਜੀਤ ਸਿੰਘ, ਬਖਸ਼ੀਸ਼ ਸਿੰਘ, ਜਸਪਾਲ ਸਿੰਘ, ਗੁਰਦੇਵ ਸਿੰਘ, ਹਰਜੀਤ ਸਿੰਘ ਆਦਿ ਆਗੂ ਭੁੱਖ ਹੜਤਾਲ ‘ਤੇ ਬੈਠੇ।
ਇਸ ਦੌਰਾਨ ਜਥੇਬੰਦੀ ਦੇ ਸੁਬਾਈ ਆਗੂ ਸੁਧੀਰ ਢੰਡ, ਪਰਮਬੀਰ ਸਿੰਘ ਰੋਖੇ ਅਤੇ ਡਾ. ਗੁਰਪ੍ਰੀਤ ਸਿੰਘ ਸਿੱਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਿਲ੍ਹਾ ਸਿੱਖਿਆ ਦਫਤਰ ਦੀ ਬੱਜ਼ਰ ਗਲਤੀ ਅਤੇ ਵੱਡੀ ਲਾਪਰਵਾਹੀ ਕਾਰਣ ਪਿਛਲੇ ਲੰਮੇ ਸਮੇਂ ਤੋਂ ਜਿਲ੍ਹੇ ‘ਚ ਹੈਡਟੀਚਰ /ਸੈਂਟਰ ਹੈਡਟੀਚਰ ਪ੍ਰਮੋਸ਼ਨਾਂ ਨਾ ਹੋਣ ਦੇ ਖਮਿਆਜਾ ਸੈਂਕੜੇ ਅਧਿਆਪਕਾਂ ਨੂੰ ਭੁਗਤਣਾ ਪੈ ਰਿਹਾ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਪੱਤਰ ਲਿਖ ਕੇ ਡੀ.ਪੀ.ਆਈ ਤੇ ਹੋਰਨਾਂ ਉੱਚ ਅਧਿਕਾਰੀਆਂ ਨੂੰ ਵੀ ਗੁੰਮਰਾਹ ਕੀਤਾ ਜਾ ਰਿਹਾ ਹੈ ਜਦਕਿ ਜ਼ਿਲ੍ਹਾ ਸਿੱਖਿਆ ਦਫਤਰ ਦੇ ਬਹੁਤੇ ਕਰਮਚਾਰੀ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਹੁਕਮਾਂ ਨੂੰ ਟਿੱਚ ਜਾਣਦੇ ਹਨ ਤਾਂ ਹੀ ਇੰਨਾ ਕੁੱਝ ਹੋਣ ਦੇ ਬਾਵਜੂਦ ਵੀ ਅੱਜ ਤੱਕ ਰੋਸਟਰ ਰਜਿਸਟਰ ਨੂੰ ਤਿਆਰ ਕਰਨ ਲਈ ਕੋਈ ਸਾਰਥਿਕ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਅੜੀਅਲ ਰਵੱਈਏ ਕਾਰਨ ਹੁਣ ਇਹ ਸੰਘਰਸ਼ ਲਗਾਤਾਰ ਹੋਰ ਤਿੱਖਾ ਹੁੰਦਾ ਜਾਵੇਗਾ।
ਜੇਕਰ ਮੰਗਾਂ ਦਾ ਹੱਲ ਤੁਰੰਤ ਨਾ ਕੀਤਾ ਗਿਆ ਤਾਂ ਇਹ ਸੰਘਰਸ਼ ਗੰਭੀਰ ਰੂਪ ਧਾਰਨ ਕਰ ਜਾਵੇਗਾ ਅਤੇ 5 ਸਤੰਬਰ ਨੂੰ ਅਧਿਆਪਕ ਦਿਵਸ ਵਾਲੇ ਅੰਮ੍ਰਿਤਸਰ ਵਿਖੇ ਪੰਜਾਬ ਭਰ ਚੋਂ ਅਧਿਆਪਕ ਪਹੁੰਚ ਕੇ ਡੀ.ਈ.ਓ ਐਲੀਮੈਂਟਰੀ ਦੇ ਘਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕਰਨਗੇ।
ਹੜਤਾਲੀ ਕੈਂਪ `ਚ ਨਵਦੀਪ ਸਿੰਘ, ਸੁਖਦੇਵ ਸਿੰਘ ਵੇਰਕਾ, ਪ੍ਰਮੋਦ ਸਿੰਘ, ਹਤਿੰਦਰ ਸਿੰਘ ਲੱਕੀ ਸੰਧੂ, ਅਮਨ ਪਵਾਰ, ਰਮਨਦੀਪ ਕਾਹਲੋਂ ਤੇ ਹੋਰ ਈ.ਟੀ.ਯੂ.ਆਗੂ ਵੀ ਮੌਜੂਦ ਸਨ।
Check Also
ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ
ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …
Punjab Post Daily Online Newspaper & Print Media