Saturday, September 21, 2024

ਸਰਪੰਚ ਅਮਰਕੋਟ ਨਾਲ ਦੁੱਖ ਦਾ ਪ੍ਰਗਟਾਵਾ

ਜੰਡਿਆਲਾ ਗੁਰੂ, 29 ਅਗਸਤ (ਹਰਿੰਦਰਪਾਲ ਸਿੰਘ) – ਬਲਾਕ ਜੰਡਿਆਲਾ ਗੁਰੂ ਅਧੀਨ ਆਉਂਦੇ ਪਿੰਡ ਅਮਰਕੋਟ (ਰੱਖ ਦੇਵੀਦਾਸਪੁਰਾ) ਦੇ ਸੀਨੀਅਰ ਕਾਂਗਰਸੀ ਆਗੂ ਤੇ ਸਰਪੰਚ ਜੋਗਾ ਸਿੰਘ ਦੇ ਪਿਤਾ ਗੁਲਜ਼ਾਰ ਸਿੰਘ (70) ਦੇ ਦਿਹਾਂਤ ਹੋ ‘ਤੇ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸਰਪੰਚ ਜੋਗਾ ਸਿੰਘ ਅਤੇ ਸਮੂਹ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਉਨਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਨ੍ਹਾਂ ਨੂੰ ਆਪਣੇ ਚਰਨਾਂ ’ਚ ਨਿਵਾਸ ਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
                  ਇਸ ਮੌਕੇ ਸਰਪੰਚ ਜਗਜੀਤ ਸਿੰਘ ਜੋਗੀ, ਸਰਪੰਚ ਸੁਖਵਿੰਦਰ ਸਿੰਘ, ਡਾਇਰੈਕਟਰ ਸੁਖਦੇਵ ਸਿੰਘ ਜੰਡ, ਡਾਇਰੈਕਟਰ ਸੁਰਿੰਦਰ ਸਿੰਘ ਸ਼ਾਹ ਮੱਲੀਆਂ, ਸਰਪੰਚ ਮਨਪ੍ਰੀਤ ਸਿੰਘ ਦੇਵੀਦਾਸਪੁਰਾ, ਡਾਇਰੈਕਟਰ ਰਾਜਬੀਰ ਸਿੰਘ ਵਡਾਲੀ ਡੋਗਰਾ, ਅਵਤਾਰ ਸਿੰਘ ਵਡਾਲੀ, ਚਾਚਾ ਦਰਸ਼ਨ ਸਿੰਘ, ਯੂਥ ਆਗੂ ਨਵਤੇਜ ਸਿੰਘ, ਪਰਮਜੀਤ ਮਿੰਟੂ, ਰਾਜਵਿੰਦਰ ਬੰਡਾਲਾ ਆਦਿ ਹਾਜਰ ਸਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …