ਔਰਤਾਂ ਤੇ ਹੋ ਰਹੇ ਜੁਲਮਾਂ ਨੂੰ ਰੋਕਣ ਲਈ ਤਨਦੇਹੀ ਨਾਲ ਕੀਤਾ ਜਾਵੇਗਾ ਕੰਮ – ਮੈਡਮ ਸੋਨੀ
ਫਾਜਿਲਕਾ, 19 ਅਕਤੂਬਰ (ਵਿਨੀਤ ਅਰੋੜਾ) – ਐਂਟੀ ਕਰੁੱਪਸ਼ਨ ਐਂਡ ਕਰਾਈਮ ਕੰਟਰੋਲ ਕਮੇਟੀ ਦੇ ਰਾਸ਼ਟਰੀ ਪ੍ਰਧਾਨ ਰਾਜਲਾਲ ਸਿੰਘ ਪਟੇਲ ਨੇ ਕਮੇਟੀ ਦਾ ਹੋਰ ਵਿਸਥਾਰ ਕਰਦਿਆਂ ਮਹਿਲਾ ਵਿੰਗ ਵਿਚ ਨਿਯੁਕਤੀ ਕੀਤੀ ਹੈ। ਉਨ੍ਹਾਂ ਵੋਮੈਨ ਸੈੱਲ ਦੇ ਨੈਸ਼ਨਲ ਪ੍ਰਧਾਨ ਲਈ ਰਿਟਾਇਰਡ ਬ੍ਰਿਗੇਡੀਅਰ ਰੇਨੂੰ ਸੋਨੀ ਨੂੰ ਨਿਯੁਕਤ ਕੀਤਾ ਹੈ। ਮੈਡਮ ਸੋਨੀ ਦੀ ਨਿਯੁਕਤੀ ਤੇ ਪੰਜਾਬ ਸਟੇਟ ਯੂਨਿਟ ਦੇ ਪ੍ਰਧਾਨ ਹਰਮੀਤ ਸਿੰਘ, ਉਪ ਪ੍ਰਧਾਨ ਸ਼ਲਿੰਦਰ ਸਿੰਘ ਸ਼ੈਲੀ, ਜਨਰਲ ਸਕੱਤਰ ਸੁਖਵਿੰਦਰ ਸਿੰਘ ਛਿੰਦਾ, ਸਕੱਤਰ ਰਾਜੇਸ਼ ਸ਼ਰਮਾ ਬੰਟੀ, ਕੈਸ਼ੀਅਰ ਨਰੇਸ਼ ਕਾਮਰਾ, ਲੀਗਲ ਸੈੱਲ ਪ੍ਰਧਾਨ ਐਡਵੋਕੇਟ ਰਾਜੇਸ਼ ਕਸਰੀਜਾ ਅਤੇ ਪੰਜਾਬ ਮੀਡੀਆ ਇੰਚਾਰਜ ਬਲਰਾਜ ਸਿੰਘ ਨੇ ਇਸ ਨਿਯੁਕਤੀ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਇਸ ਮੌਕੇ ਆਪਣੇ ਨਿਯੁਕਤੀ ਤੇ ਮੈਡਮ ਸੋਨੀ ਨੇ ਨੈਸ਼ਨਲ ਪ੍ਰਧਾਨ ਰਾਜਲਾਲ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਦੇਸ਼ ਵਿਚ ਔਰਤਾਂ ਤੇ ਵੱਧ ਰਹੇ ਜੁਲਮ ਨੂੰ ਰੋਕਣ ਲਈ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੱਛਲੇ ਸਮੇਂ ਵਿਚ ਦੇਸ਼ ਵਿਚ ਔਰਤਾਂ ਤੇ ਹੋ ਰਹੇ ਅੱਤਿਆਚਾਰਾਂ ਦੀ ਲੜੀ ਲੰਮੀ ਹੈ। ਪਿੰਡਾਂ ਦੀਆਂ ਅਨਪੜ੍ਹ ਔਰਤਾਂ ਅਤੇ ਲੜਕੀਆਂ ਦੇ ਹੋ ਰਹੇ ਸ਼ੋਸ਼ਣ ਬਾਰੇ ਆਵਾਜ ਬੁੰਲਦ ਕੀਤੀ ਜਾਵੇਗੀ। ਉਨ੍ਹਾਂ ਨਾਲ ਹੀ ਕਿਹਾ ਕਿ ਜਲਦ ਹੀ ਦੇਸ਼ ਵਿਚ ਮਹਿਲਾ ਵਿੰਗ ਲਈ ਪੂਰੀ ਟੀਮ ਦਾ ਗਠਨ ਕੀਤਾ ਜਾਵੇਗਾ।