ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ) – ਜਿਲ੍ਹਾ ਤਰਨ ਤਾਰਨ ਵਿਖੇ ਪ੍ਰੈਸ ਸੰਘਰਸ਼ ਜਰਨਲਿਸਟਸ ਐਸੋ. ਰਜਿ ਦੇ ਸਬ ਦਫਤਰ ਵਿਖੇ ਸੀਨੀਅਰ ਮੀਤ ਪ੍ਰਧਾਨ
ਮਨਵਿੰਦਰ ਸਿੰਘ ਮਿਲਾਪ, ਐਡਵਾਇਜਰ ਨਿਤਿਨ ਜੋਸ਼ੀ ਦੀ ਅਗਵਾਈ ਹੇਠ ਇਕ ਬੈਠਕ ਹੋਈ ਜਿਸ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੰਦਬਾਦ ਨੇ ਫੀਲਡ ਵਿੱਚ ਸੇਵਾਵਾਂ ਨਿਭਾਅ ਰਹੇ ਪੱਤਰਕਾਰਾਂ ਦੀਆਂ ਹੱਕੀ ਮੰਗਾਂ ਖਾਤਿਰ ਸੰਘਰਸ਼ ਜਾਰੀ ਰੱਖਣ ਲਈ ਕਿਹਾ।ਜਿਲ੍ਹਾ ਸਕੱਤਰ ਅਵਤਾਰ ਸਿੰਘ ਸਾਬ ਨੇ ਸੰਗਠਨ ਵਿੱਚ ਸ਼ਾਮਿਲ ਹੋਏ ਪੱਤਰਕਾਰ ਤਰਸੇਮ ਸਿੰਘ ਭੁਪਾਲ ਅਤੇ ਉਹਨਾਂ ਨਾਲ ਆਏ ਨਵੇਂ ਸਾਥੀ ਸੁਰਿੰਦਰਪਾਲ ਸਿੰਘ ਮਠਾੜੂ ਤੇ ਸਤਨਾਮ ਸਿੰਘ ਸੰਧੂ ਦਾ ਐਸੋਸੀਏਸ਼ਨ ਵਿੱਚ ਸ਼ਾਮਲ ਹੋਣ ‘ਤੇ ਸਵਾਗਤ ਕੀਤਾ।
ਇਸ ਮੌਕੇ ਜਿਲ੍ਹਾ ਮੀਤ ਪ੍ਰਧਾਨ ਬਲਜੀਤ ਸਿੰਘ ਬਿੱਟੂ, ਮੀਤ ਪ੍ਰਧਾਨ ਕੁਲਦੀਪ ਸਿੰਘ, ਖਜਾਨਚੀ ਗੁਰਪ੍ਰੀਤ ਸਿੰਘ ਪੀਨੂੰ, ਪ੍ਰੈਸ ਸਕੱਤਰ ਇੰਦਰਜੀਤ ਸਿੰਘ, ਸੋਨੂੰ ਮਿਲਾਪ, ਮਨਜਿੰਦਰ ਸਿੰਘ ਕਾਕਾ, ਪੁਸ਼ਪਿੰਦਰ ਸਿੰਘ ਬੰਟੀ ਤੇ ਵਿਜੇ ਭਾਰਗਵ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …
Punjab Post Daily Online Newspaper & Print Media