Thursday, October 29, 2026

ਸ਼ਹੀਦ ਭਾਈ ਦਿਲਾਵਰ ਸਿੰਘ ਦੀ ਸਲਾਨਾ 25ਵੀਂ ਬਰਸੀ 31 ਅਗਸਤ ਨੂੰ

ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਨਾਲ ਸੰਬੰਧਤ ਸਹੀਦ ਭਾਈ ਦਿਲਾਵਰ ਸਿੰਘ ਦੀ ਸਲਾਨਾ 25ਵੀਂ ਬਰਸੀ ਮਿਤੀ 31 ਅਗਸਤ ਦਿਨ ਸੋਮਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਤ ਵਿਖੇ ਬੜੀ ਸ਼ਰਧਾ ਭਾਵਨਾ ਦੇ ਨੱਲ ਮਨਾਈ ਜਾਵੇਗੀ।
             ਇਸ ਸੰਬੰਧੀ ਜਾਣਕਾਰੀ ਦੇਂਦਿਆਂ ਭਾਈ ਜਰਨੈਲ ਸਿੰਘ ਸਖੀਰਾ ਨੇ ਦੱਸਿਆ 29 ਅਗਸਤ ਸ਼ਨੀਵਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠਾਂ ਦੀ ਅਰੰਭਤਾ ਅਤੇ 31 ਅਗਸਤ ਨੂੰ ਭੋਗ ਸਵੇਰੇ 7 ਵਜੇ ਪਾਉਣ ਉਪਰੰਤ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ।ਉਹਨਾਂ ਦੇ ਦੱਸਿਆ ਕਿ ਪੰਥ ਦੀਆਂ ਕਈ ਮਹਾਨ ਸ਼ਖ਼ਸੀਅਤਾਂ ਤੋਂ ਇਲਾਵਾ ਕਈ ਪੰਥਕ ਹਿਤੈਸ਼ੀ ਤੇ ਪੰਥ ਦਰਦੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹਿਣਗੇ।
               ਉਹਨਾਂ ਹਮਖਿਆਲੀਆਂ, ਪੰਥਕ ਦਰਦੀਆਂ ਤੇ ਪੰਥਕ ਹਿਤੈਸ਼ੀਆਂ ਨੂੰ ਹੁੰਮ-ਹੁਮਾ ਕੇ ਪਹੁੰਚਣ ਦਾ ਸੱਦਾ ਦੇਦਿਆਂ ਸ਼ਪੱਸਟ ਕੀਤਾ ਕਿ ਕੌਮ ਲਈ ਕੁਰਬਾਨੀਆਂ ਦੇਣ ਵਾਲਿਆਂ ਦੇ ਸ਼ਹੀਦੀ ਸਮਾਗਮਾਂ ਦੇ ਆਯੋਜਨ ਸਦੀਵੀਂ ਹੁੰਦੇ ਰਹਿਣਗੇ।

Check Also

ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ

ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …