Saturday, September 21, 2024

ਸਮਰਾਲਾ ’ਚ ਪੈਨਸ਼ਨਰਾਂ ਨੇ ਸਰਕਾਰ ਦੇ ਝੂਠੇ ਵਾਅਦਿਆਂ ਦੀ ਪੰਡ ਫੂਕੀ

31 ਨੂੰ ਸੱਦੀ ਮੀਟਿੰਗ ਅਸਫਲ ਹੋਣ ‘ਤੇ ਸ਼ੁਰੂ ਕਰਾਂਗੇ ਜੇਲ੍ਹ ਭਰੋ ਅੰਦੋਲਨ – ਪ੍ਰੇਮ ਸਾਗਰ ਸ਼ਰਮਾ

ਸਮਰਾਲਾ, 29 ਅਗਸਤ (ਇੰਦਰਜੀਤ ਕੰਗ) – ਪੰਜਾਬ-ਯੂ.ਟੀ ਮੁਲਾਜਮ ਪੈਨਸ਼ਨਰਜ਼ ਸਾਂਝਾ ਫਰੰਟ ਦੇ ਉਲੀਕੇ ਸੰਘਰਸ਼ ਸਬੰਧੀ ਪ੍ਰੋਗਰਾਮ ਅਨੁਸਾਰ ਜਥੇਬੰਦੀ ਦੇ ਕਨਵੀਨਰ ਪ੍ਰੇਮ ਸਾਗਰ ਦੀ ਅਗਵਾਈ ਹੇਠ ਐਸ.ਡੀ.ਐਮ ਕੋਰਟ ਸਾਹਮਣੇ ਪੰਜਾਬ ਸਰਕਾਰ ਦੇ ਕੀਤੇ ਝੂਠੇ ਵਾਅਦਿਆਂ ਦੀ ਪੰਡ ਫੂਕੀ ਗਈ।ਸਰਕਾਰ ਵਲੋਂ ਲਾਗੂ ਆਦੇਸ਼ਾਂ ਅਨੁਸਾਰ ਇਸ ਵਿੱਚ ਕੇਵਲ ਪੰਜ ਪੈਨਸ਼ਨਰਾਂ ਨੇ ਹਿੱਸਾ ਲਿਆ।ਜਿਨ੍ਹਾਂ ਵਿੱਚ ਬਿਹਾਰੀ ਲਾਲ ਸੱਦੀ, ਮਾ: ਪ੍ਰੇਮ ਨਾਥ, ਕੁਲਵੰਤ ਰਾਏ, ਗੁਰਚਰਨ ਸਿੰਘ ਨਾਗਰਾ ਅਤੇ ਹੁਸ਼ਿਆਰ ਸਿੰਘ ਖਹਿਰਾ ਸ਼ਾਮਲ ਸਨ।
                       ਫਰੰਟ ਆਗੂ ਪ੍ਰੇਮ ਸਾਗਰ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਤੇ ਵਿੱਤ ਮੰਤਰੀ ਪੰਜਾਬ ਨਾਲ ਬੀਤੇ ਸਮੇਂ ਗੱਲਬਾਤ ਦੌਰਾਨ ਮੰਗਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਵਾਅਦੇ ਕੀਤੇ ਗਏ, ਜੋ ਹੁਣ ਤੱਕ ਜਾਰੀ ਨਹੀਂ ਹੋਈ।ਜਿਸ ਕਰਕੇ ਪੰਜਾਬ ਭਰ ਦੇ ਸਰਕਾਰੀ ਪੈਨਸ਼ਨਰਾਂ ਵਿੱਚ ਭਾਰੀ ਗੁੱਸਾ ਹੈ।ਉਨਾਂ ਕਿਹਾ ਮੰਗਾਂ ਵਿੱਚ ਮਹਿੰਗਾਈ ਭੱਤੇ ਦੀਆਂ ਪੰਜ ਕਿਸ਼ਤਾਂ ਅਤੇ ਉਨ੍ਹਾਂ ਦਾ ਬਣਦੇ ਬਕਾਏ ਦੀਆਂ ਅਦਾਇਗੀਆਂ, 6ਵੇਂ ਪੰਜਾਬ ਤਨਖਾਹ ਕਮਿਸ਼ਨ ਤੋਂ ਰਿਪੋਰਟ ਲੈ ਕੇ ਤੁਰੰਤ ਜਾਰੀ ਕਰਨਾ, 85 ਸਾਲਾਂ ਦੀ ਉਮਰ ਪੂਰੀ ਹੋਣ ਉਪਰੰਤ ਬੁਢਾਪਾ ਭੱਤਾ 100 ਪ੍ਰਤੀਸ਼ਤ ਕਰਨਾ, ਮੈਡੀਕਲ ਪ੍ਰਤੀ ਪੂਰਤੀ ਬਿੱਲਾਂ ਦੀ ਅਦਾਇਗੀ ਅਤੇ ਚੰਡੀਗੜ੍ਹ ਵਿਖੇ ਮਹਾਂ ਲੇਖਾਕਾਰ ਦੇ ਦਫਤਰ ਵਿੱਚ ਭੇਜੇ ਕੇਸਾਂ ਦਾ ਤੁਰੰਤ ਨਿਪਟਾਰਾ ਕਰਨਾ ਸ਼ਾਮਲ ਹਨ।ਉਨਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਉਪਰੋਕਤ ਮੰਗਾਂ ਦਾ ਨਿਪਟਾਰਾ ਸਰਕਾਰ ਵਲੋਂ ਜਥੇਬੰਦੀ ਨਾਲ 31 ਅਗਸਤ ਨੂੰ ਹੋਣ ਵਾਲੀ ਮੀਟਿੰਗ ਵਿੱਚ ਨਾ ਕੀਤਾ ਤਾਂ 16 ਸਤੰਬਰ ਤੋਂ 30 ਸਤੰਬਰ 2020 ਤੱਕ ਡੀ.ਸੀ ਦਫਤਰਾਂ ਸਾਹਮਣੇ ਭੁੱਖ ਹੜਤਾਲਾਂ ਕਰਕੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ ਅਤੇ 19 ਅਕਤੂਬਰ ਤੋਂ ਜੇਲ੍ਹ ਭਰੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …