Sunday, April 26, 2026

ਸ਼ਰਾਬ ਦੀਆਂ ਦੁਕਾਨਾਂ ਸ਼ਾਮ 6.30 ਵਜੇ ਤੱਕ ਬੰਦ ਕਰਵਾਉਣ ਦੇ ਡੀ.ਸੀ ਨੇ ਦਿੱਤੇ ਆਦੇਸ਼

ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਪੰਚਾਂ, ਸਰਪੰਚਾਂ ਤੇ ਕੌਂਸਲਰ ਤੋਂ ਮੰਗਿਆ ਸਹਿਯੋਗ

ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ) – ਕੋਵਿਡ-19 ਦੇ ਮੱਦੇਨਜ਼ਰ ਸਰਕਾਰ ਵੱਲੋਂ ਦਿੱਤੇ ਗਏ ਮੌਜੂਦਾ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਸ਼ਹਿਰਾਂ/ਕਸਬਿਆਂ ਵਿੱਚ ਸ਼ਰਾਬ ਦੇ ਠੇਕਿਆਂ ਨੂੰ ਸ਼ਾਮ 6.30 ਵਜੇ ਤੱਕ ਸਖ਼ਤੀ ਨਾਲ ਬੰਦ ਕਰਵਾਉਣ ਦੀਆਂ ਹਦਾਇਤਾਂ ਪੁਲਿਸ ਨੂੰ ਦਿੱਤੀਆਂ ਹਨ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਹੈ ਕਿ ਇਹ ਆਦੇਸ਼ 31 ਅਗਸਤ ਤੱਕ ਹਨ ਅਤੇ ਉਸ ਤੋਂ ਬਾਅਦ ਸਰਕਾਰ ਵੱਲੋਂ ਕੀਤੀ ਜਾਣ ਵਾਲੀ ਸਮੀਖਿਆ ਦੇ ਅਧਾਰ ‘ਤੇ ਆ ਸਕਦੇ ਹਨ ਨਵੇਂ ਫੈਸਲੇ।
                ਜਨਤਾ ਦੇ ਚੁਣੇ ਹੋਏ ਪੰਚਾਂ, ਸਰਪੰਚਾਂ ਅਤੇ ਕੌਸਲਰਾਂ ਨੂੰ ਵੀ ਉਨਾਂ ਅਪੀਲ ਕੀਤੀ ਕਿ ਉਹ ਆਪੋ-ਆਪਣੇ ਇਲਾਕੇ ਵਿੱਚ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਲੋਕ ਜਾਗਰੂਕਤਾ ਲਈ ਕੰਮ ਕਰਨ, ਤਾਂ ਜੋ ਸੁਰੱਖਿਆ ਪ੍ਰੋਟੋਕਾਲਾਂ ਅਤੇ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ।ਉਨਾਂ ਦੱਸਿਆ ਕਿ ਇਸ ਵੇਲੇ ਜਿਲ੍ਹੇ ਵਿਚ ਸ਼ਨਖਾਤ ਕੀਤੇ ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ 3700 ਤੋਂ ਵੱਧ ਚੁੱਕੀ ਹੈ।ਇੰਨਾਂ ਵਿਚੋਂ 3000 ਦੇ ਕਰੀਬ ਠੀਕ ਹੋ ਚੁੱਕੇ ਹਨ ਅਤੇ ਰੋਜ਼ਾਨਾ 70-80 ਨਵੇਂ ਮਰੀਜ਼ ਆ ਰਹੇ ਹਨ।ਇਸ ਵਿਚ ਨਿਰੰਤਰ ਵਾਧਾ ਵੀ ਹੋ ਰਿਹਾ ਹੈ।ਉਨਾਂ ਕਿਹਾ ਕਿ ਚਿੰਤਾ ਦਾ ਵਿਸ਼ਾ ਹੈ ਕਿ ਰੋਜ਼ਾਨਾ 2-3 ਮੌਤਾਂ ਵੀ ਹੋ ਰਹੀਆਂ ਹਨ।

Check Also

ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …