ਸੰਗਰੂਰ, 29 ਅਗਸਤ (ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲ੍ਹੇ ਲਈ ਅੱਜ ਵੱਡੀ ਰਾਹਤ ਵਾਲੀ ਖ਼ਬਰ ਆਈ ਜਦੋਂ
ਮਿਸ਼ਨ ਫਤਿਹ ਤਹਿਤ 65 ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ।
ਡਿਪਟੀ ਕਮਿਸ਼ਨਰ ਰਾਮਵੀਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ `ਚੋਂ 14 ਕੋਵਿਡ ਕੇਅਰ ਸੈਂਟਰ ਘਾਬਦਾਂ ਤੋਂ ਜਦਕਿ 4 ਮਰੀਜ਼ ਸਿਵਲ ਹਸਪਤਾਲ ਮਲੇਰਕੋਟਲਾ ਤੋਂ, 2 ਮਰੀਜ਼ ਜੀ.ਐਮ.ਸੀ ਤੋਂ, 1 ਮਰੀਜ਼ ਅਮਰ ਹਸਪਤਾਲ ਪਟਿਆਲਾ ਤੋਂ, 3 ਮਰੀਜ਼ ਸਿਵਲ ਹਸਪਤਾਲ ਸੰਗਰੂਰ ਤੋਂ, 1 ਮਰੀਜ਼ ਅਪੋਲੋ ਲੁਧਿਆਣਾ ਤੋਂ , 2 ਮਰੀਜ਼ ਡੀ.ਐਮ.ਸੀ ਤੋਂ, 1 ਮਰੀਜ਼ ਸੀ.ਐਮ.ਸੀ ਤੋਂ ਅਤੇ 37 ਮਰੀਜ਼ ਹੋਮਆਈਸੋਲੇਸ਼ਨ ਤੋਂ ਛੁੱਟੀ ਮਿਲਣ ਤੋਂ ਬਾਅਦ ਆਪੋ-ਆਪਣੇ ਘਰ ਪਰਤੇ ਹਨ।
ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ `ਚ ਵੱਡੀ ਕਾਮਯਾਬੀ ਹੈ।ਪਰ ਇਹ ਜੰਗ ਜਿੱਤਣ ਲਈ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ, ਕਿਉਂਕਿ ਥੋੜ੍ਹੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media