ਸੰਗਰੂਰ, 29 ਅਗਸਤ (ਜਗਸੀਰ ਲੌਂਗੋਵਾਲ) – ਜਿਲ੍ਹਾ ਮੈਜਿਸਟ੍ਰੇਟ ਸੰਗਰੂਰ ਰਾਮਵੀਰ ਵਲੋਂ ਅਨਲਾਕ-3 ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੁੱਝ ਹੋਰ ਛੋਟਾਂ ਦੇਣ ਦੇ
ਨਿਰਦੇਸ਼ ਜਾਰੀ ਕੀਤੇ ਹਨ।ਕਿਹਾ ਹੈ ਕਿ ਨਵੀਆਂ ਛੋਟਾਂ ਤਹਿਤ ਸਪੋਰਟਸ ਕੰਪਲੈਕਸ ਅਤੇ ਸਟੇਡੀਅਮ ਬਿਨਾਂ ਦਰਸ਼ਕਾਂ ਦੇ ਖੁੱਲ੍ਹ ਸਕਦੇ ਹਨ ਅਤੇ ਜਨਤਕ ਪਾਰਕ ਬਿਨਾਂ ਕਿਸੇ ਭੀੜ ਤੋਂ ਖੋਲ੍ਹੇ ਜਾਣਗੇ।ਜਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ, ਭਾਰਤ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਤਹਿਤ ਜਿੰਮ ਖੋਲ੍ਹਣ ਨੂੰ ਮਨਜ਼ੂਰੀ ਦਿੱਤੀ ਜਾ ਰਹੀ ਹੈ।ਇਸ ਤੋਂ ਇਲਾਵਾ ਈ-ਕਾਮਰਸ, ਕੋਰੀਅਰ ਅਤੇ ਪੋਸਟਲ ਸੇਵਾਵਾਂ ਨੂੰ ਪੂਰੇ ਹਫ਼ਤੇ ਭਾਵ ਸੱਤੇ ਦਿਨ ਅਪਣਾਈਆਂ ਸੇਵਾਵਾਂ ਜਾਰੀ ਰੱਖਣ ਦੀ ਇਜਾਜ਼ਤ ਦਿੱਤੀ ਗਈ ਹੈ।
ਰਾਮਵੀਰ ਨੇ ਕਿਹਾ ਕਿ ਲਾਕਡਾਊਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਨਿਯਮਾਂ ਦੀ ਉਲੰਘਣਾ ਆਈ.ਪੀ.ਸੀ ਦੀ ਧਾਰਾ 188 ਹੇਠ ਕਾਨੂੰਨੀ ਕਾਰਵਾਈ ਦੇ ਨਾਲ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਦੇ ਸੈਕਸਨ 51 ਤੋਂ 60 ਅਧੀਨ ਸਜ਼ਾ ਯੋਗ ਹੈ।
Punjab Post Daily Online Newspaper & Print Media