ਜਰੂਰੀ ਹੈ ਮਾਸਕ ਪਾਉਣਾ ਅਤੇ ਸੋਸ਼ਲ ਡਿਸਟੈਂਸ ਬਣਾਈ ਰੱਖਣਾ
ਪਠਾਨਕੋਟ, 30 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਦੀ ਕਾਮਯਾਬੀ ਲਈ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ
ਮਾਨਸਿਕ ਤੌਰ ਤੇ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ।ਪੰਜਾਬ ਨੂੰ ਕਰੋਨਾ ਮੁਕਤ ਬਣਾ ਕੇ ਮਨੁੱਖੀ ਜੀਵਨ ਦੀ ਰੱਖਿਆ ਲਈ ਸਿਹਤ ਵਿਭਾਗ ਦਾ ਹਰੇਕ ਕਰਮਚਾਰੀ ਅਤੇ ਡਾਕਟਰ ਆਪਣੀਆਂ ਸੇਵਾਵਾਂ ਦੇ ਰਿਹਾ ਹੈ।
ਡਾ. ਭੁਪਿੰਦਰ ਸਿੰਘ ਐਸ.ਐਮ.ਓ ਪਠਾਨਕੋਟ ਨੇ ਇਹ ਪ੍ਰਗਟਾਵਾ ਕਰਦਿਆਂ ਲੋਕਾਂ ਦੀ ਜਿੰਮੇਦਾਰੀ ਬਣਦੀ ਹੈ ਕਿ ਉਹ ਵੀ ਲੋਕਾਂ ਨੂੰ ਜਾਗਰੂਕ ਕਰਨ ‘ਚ ਸਹਿਯੋਗ ਦੇਣ।ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਪਠਾਨਕੋਟ ਵੱਲੋਂ ਵੀ ਮਿਸ਼ਨ ਫਤਿਹ ਅਧੀਨ ਸਿਹਤ ਵਿਭਾਗ ਦੀਆਂ ਦਿੱਤੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰੀਏ।ਉਨ੍ਹਾਂ ਕਿਹਾ ਕਿ ਘਰ ਤੋਂ ਨਿਕਲਣ ਸਮੇਂ ਮਾਸਕ ਜਾਂ ਪਰਨੇ ਆਦਿ ਦਾ ਪ੍ਰਯੋਗ, ਘਰ੍ਹਾਂ ਦੇ ਆਸ-ਪਾਸ ਸਾਫ ਸਫਾਈ ਰੱਖੀ ਜਾਵੇ।ਘਰ ਵਿੱਚ ਦਾਖਲ ਹੋਣ ਤੋਂ ਪਹਿਲਾਂ ਪੂਰੀ ਸਾਵਧਾਨੀ ਰੱਖਣੀ ਵੀ ਜਰੂਰੀ ਹੈ।ਅਗਰ ਕਿਸੇ ਵਿਅਕਤੀ ਜਾਂ ਹੋਰ ਪਰਿਵਾਰਿਕ ਮੈਂਬਰ ਨੂੰ ਬੀਮਾਰੀ ਦੇ ਲੱਛਣ ਨਜਰ ਆਉਂਦੇ ਹਨ ਤਾਂ ਬਿਨ੍ਹਾਂ ਦੇਰੀ ਕੀਤੇ ਸਿਹਤ ਵਿਭਾਗ ਨਾਲ ਸੰਪਰਕ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਕਿ ਆਓ ਸਾਰੇ ਮਿਲ ਕੇ ਇਹ ਪ੍ਰਣ ਕਰੀਏ ਕਿ ਮਿਸ਼ਨ ਫਤਿਹ ਨੂੰ ਕਾਮਯਾਬ ਕਰਨ ਲਈ ਮਾਸਕ ਦਾ ਪ੍ਰਯੋਗ ਅਤੇ ਸੋਸ਼ਲ ਡਿਸਟੈਂਸ ਨੂੰ ਬਣਾਈ ਰੱਖਾਂਗੇ।
Punjab Post Daily Online Newspaper & Print Media