Wednesday, August 12, 2026

ਅੱਜ 28 ਕੋਰੋਨਾ ਪਾਜ਼ਟਿਵ ਕੇਸ ਆਏ ਸਾਹਮਣੇ, ਕੁੱਲ ਐਕਟਿਵ ਕੇਸ 476 ਹੋਏ

ਜਿਲ੍ਹਾ ਕਪੂਰਥਲਾ ‘ਚ ਹੁਣ ਤੱਕ ਲਏ ਗਏ 31861 ਸੈਂਪਲਾਂ ਵਿਚੋਂ 30603 ਨੈਗੇਟਿਵ

ਕਪੂਰਥਲਾ, 30 ਅਗਸਤ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਵਿਖੇ ਅੱਜ ਤੱਕ ਕੋਵਿਡ ਤੋਂ ਪ੍ਰਭਾਵਿਤ 688 ਮਰੀਜ਼ਾਂ ਨੂੰ ਇਲਾਜ਼ ਉਪਰੰਤ ਛੁੱਟੀ ਦਿੱਤੀ ਗਈ।ਇਨਾਂ ਮਰੀਜ਼ਾਂ ਨੇ ਡਾਕਟਰਾਂ ਅਤੇ ਮੈਡੀਕਲ ਅਮਲੇ ਦਾ ਤਹਿ ਦਿਲੋਂ ਧੰਨਵਾਦ ਕੀਤਾ।
              ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਜ਼ਿਲੇ ‘ ਸਥਿਤੀ ਪੂਰੀ ਤਰਾਂ ਕਾਬੂ ਹੇਠ ਹੈ।ਪਰ ਲੋਕ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਵਿਡ-19 ਨੂੰ ਅੱਗੇ ਫੈਲਣ ਤੋਂ ਰੋਕਣ ਲਈ ਸਿਹਤ ਅਤੇ ਸੁਰੱਖਿਆ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।
               ਉਨ੍ਹਾਂ ਕਿਹਾ ਕਿ ਕੋਵਿਡ-19 ਖਿਲਾਫ਼ ਜੰਗ ਦੌਰਾਨ ਜ਼ਿਲਾ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਪ੍ਰਭਾਵਿਤ ਮਰੀਜ਼ਾਂ ਨੂੰ ਬਿਹਤਰ ਇਲਾਜ਼ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
                     ਉਨਾਂ ਕਿਹਾ ਕਿ ਜਿਲ੍ਹੇ ਵਿੱਚ ਅੱਜ 28 ਪਾਜ਼ਟਿਵ ਕੇਸ ਸਾਹਮਣੇ ਆਏ ਹਨ, ਜਿਸ ਨਾਲ ਕੁੱਲ ਐਕਟਿਵ ਕੇਸ 476 ਹੋ ਗਏ ਹਨ। ਇਸ ਤੋਂ ਇਲਾਵਾ ਜਿਲੇ ਨਾਲ ਸਬੰਧਿਤ 2 ਵਿਅਕਤੀਆਂ ਦੀ ਅੱਜ ਮੌਤ ਹੋ ਗਈ, ਜਿਸ ਨਾਲ ਹੁਣ ਤੱਕ ਕਪੂਰਥਲਾ ਜਿਲੇ ਵਿੱਚ ਕਰੋਨਾ ਨਾਲ ਹੁਣ ਤੱਕ 45 ਮੌਤਾਂ ਹੋ ਚੁੱਕੀਆਂ ਹਨ।ਅੱਜ ਜਿਲੇ ‘ਚ 682 ਨਮੂਨਿਆਂ ਦੇ ਨਤੀਜੇ ਮਿਲੇ ਹਨ ਜਿਸ ਵਿੱਚ 654 ਨੈਗੇਟਿਵ ਅਤੇ 28 ਪਾਜੀਟਿਵ ਹਨ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …