Wednesday, August 12, 2026

ਸੈਂਪਲਿੰਗ ਤੇਜ਼ ਕਰਨ ਤੇ ਲੋਕਾਂ ਨੂੰ ਜਾਗਰੂਕ ਕਰਨ ਦੇ ਅਧਿਕਾਰੀਆਂ ਨੂੰ ਐਸ.ਡੀ.ਐਮ ਨੇ ਦਿੱਤੇ ਆਦੇਸ਼

ਸੰਗਰੂਰ, 30 ਅਗਸਤ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਬ ਡਵੀਜ਼ਨ ਮੈਜਿਸਟ੍ਰੇਟ ਭਵਾਨੀਗੜ੍ਹ ਡਾਕਟਰ ਕਰਮਜੀਤ ਸਿੰਘ ਵਲੋਂ ਇੱਕ ਸੈਕਟਰ ਅਫ਼ਸਰਾਂ ਨਾਲ ਮਿਸ਼ਨ ਫ਼ਤਹਿ ਤਹਿਤ ਮੀਟਿੰਗ ਕੀਤੀ ਗਈ, ਜਿਸ ਵਿੱਚ ਸਬ ਡਵੀਜਨ ਪੱਧਰ ਦੇ ਵੱਖ-ਵੱਖ ਅਧਿਕਾਰੀਆਂ ਨੇ ਹਿੱਸਾ ਲਿਆ।
             ਡਾ. ਕਰਮਜੀਤ ਸਿੰਘ ਨੇ ਕਿਹਾ ਕਿ ਕੋਵਿਡ-19 ਖ਼ਿਲਾਫ਼ ਪੰਜਾਬ ਸਰਕਾਰ ਵਲੋਂ ਵਿੱਢੀ ਜੰਗ ਨੂੰ ਮਿਲ ਕੇ ਹੀ ਜਿੱਤਿਆ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਕੋਵਿਡ ਪਾਜ਼ਟਿਵ ਕੇਸਾਂ ਨੂੰ ਲੱਭਣ ਲਈ ਵੱਧ ਤੋਂ ਵੱਧ ਸੈਂਪਲਿੰਗ ਕਰਵਾਉਣ ਦੀ ਲੋੜ ਹੈ।ਇਸ ਦੇ ਨਾਲ ਹੀ ਪਾਜ਼ਟਿਵ ਆਉਣ ਵਾਲੇ ਵਿਅਕਤੀਆਂ ਦੀ ਸੰਪਰਕ ਸੂਚੀ ਤਿਆਰ ਕਰਕੇ ਉਨ੍ਹਾਂ ਦੇ ਵੀ ਸੈਂਪਲ ਜਲਦ ਕਰਵਾਏ ਜਾਣ।
               ਉਨਾਂ ਕਿਹਾ ਕਿ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਲੋਕਾਂ ਨੂੰ ਬੇਹਤਰੀਨ ਸੇਵਾਵਾਂ ਦੇਣ ਲਈ ਵਚਨਬੱਧ ਹੈ।ਇਸ ਲਈ ਲੋਕਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਆਪਣਾ ਪੂਰਨ ਸਹਿਯੋਗ ਦੇਣ ਅਤੇ ਹਰ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …