Tuesday, August 11, 2026

66 ਜਣਿਆਂ ਨੇ ਕੋਰੋਨਾ ‘ਤੇ ਹਾਸਲ ਕੀਤੀ ਫਤਿਹ – ਡਿਪਟੀ ਕਮਿਸ਼ਨਰ

ਸੰਗਰੂਰ, 30 ਅਗਸਤ (ਜਗਸੀਰ ਲੌਂਗੋਵਾਲ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲ੍ਹੇ ਲਈ ਅੱਜ ਵੱਡੀ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ 66 ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ।
ਡਿਪਟੀ ਕਮਿਸ਼ਨਰ ਰਾਮਵੀਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸਫ਼ਲ ਇਲਾਜ਼ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ `ਚੋਂ 19 ਕੋਵਿਡ ਕੇਅਰ ਸੈਂਟਰ ਘਾਬਦਾਂ ਤੋਂ ਜਦਕਿ 4 ਮਰੀਜ਼, ਸਿਵਲ ਹਸਪਤਾਲ ਮਲੇਰਕੋਟਲਾ ਤੋਂ 6, ਸਿਵਲ ਹਸਪਤਾਲ ਸੰਗਰੂਰ ਤੋਂ 4, ਜੀ.ਐਮ.ਸੀ ਤੋਂ, 2 ਫੌਰਟਿਜ਼ ਤੋਂ, 1 ਅਪੋਲੋ ਲੁਧਿਆਣਾ ਤੋਂ, 3 ਡੀ.ਐਮ.ਸੀ ਤੋਂ ਅਤੇ 27 ਮਰੀਜ਼ ਹੋਮਆਈਸੋਲੇਸ਼ਨ ਤੋਂ ਛੁੱਟੀ ਮਿਲਣ ਤੋਂ ਬਾਅਦ ਆਪੋ-ਆਪਣੇ ਘਰ ਪਰਤੇ ਹਨ।
             ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ `ਚ ਵੱਡੀ ਕਾਮਯਾਬੀ ਹੈ।ਪਰ  ਸੁਚੇਤ ਰਹਿਣ ਦੀ ਲੋੜ ਹੈ, ਕਿਉਂਕਿ ਥੋੜ੍ਹੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ। ਉਨ੍ਹਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇੱਕ ਦੂਜੇ ਤੋਂ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ `ਤੇ ਮਾਸਕ ਜ਼ਰੂਰ ਪਾਉਣ।ਇਸ ਦੇ ਨਾਲ ਹੀ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣਾ ਜਾਂ ਸੈਨੇਟਾਈਜ਼ ਕਰਨਾ ਜਰੂਰੀ ਹੈ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …