Tuesday, August 11, 2026

ਮਿਸ਼ਨ ਫਤਹਿ ਤਹਿਤ ਪਿੰਡ ਗੰਢੂਆਂ ਤੋਂ ਜਾਂਚ ਲਈ ਭੇਜੇ ਕੋਵਿਡ-19 ਦੇ ਨਮੂਨੇ

ਸਰਕਾਰੀ ਸਿਹਤ ਸੰਸਥਾਵਾਂ ਵਿੱਚ ਟੈਸਟ ਤੇ ਇਲਾਜ਼ ਸੇਵਾਵਾਂ ਮੁਫ਼ਤ

ਸੰਗਰੂਰ, 30 ਅਗਸਤ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਸੰਗਰੂਰ ਡਾ ਰਾਜ ਕੁਮਾਰ ਦੀਆਂ ਹਦਾਇਤਾਂ ਅਤੇ ਸੀਨੀਅਰ ਮੈਡੀਕਲ ਅਫਸਰ ਪੀ.ਐੱਚ.ਸੀ ਕੌਹਰੀਆ ਡਾਕਟਰ ਤੇਜਿੰਦਰ ਸਿੰਘ ਦੀ ਅਗਵਾਈ ਵਿੱਚ ਮਿਸ਼ਨ ਫਤਿਹ ਤਹਿਤ ਬਲਾਕ ਭਰ ਵਿੱਚ ਕੋਵਿਡ-19 ਦੀ ਜਾਂਚ ਲਈ ਨਮੂਨੇ ਲਏ ਜਾ ਰਹੇ ਹਨ।ਇਸੇ ਲੜੀ ਤਹਿਤ ਬਲਾਕ ਦੇ ਪਿੰਡ ਗੰਢੂਆਂ ਵਿਖੇ ਸਿਹਤ ਵਿਭਾਗ ਦੀ ਟੀਮ ਵਲੋਂ ਜਾਂਚ ਲਈ ਨਮੂਨੇ ਲਏ ਗਏ।ਸੀਨੀਅਰ ਮੈਡੀਕਲ ਅਫਸਰ ਪੀ.ਐਚ.ਸੀ ਕੌਹਰੀਆਂ ਡਾ. ਤੇਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਗੰਢੂਆਂ ਵਿਖੇ ਕੋਵਿਡ-19 ਦੀ ਜਾਂਚ ਲਈ ਵਿਸ਼ੇਸ਼ ਜਾਂਚ ਕੈਂਪ ਆਯੋਜਿਤ ਕੀਤਾ ਗਿਆ ਸੀ।
                    ਕੈਂਪ ਦੌਰਾਨ ਐਮ.ਪੀ.ਐਸ ਸਰਦਾਰਾ ਸਿੰਘ, ਅਸ਼ੋਕ ਰਿਸ਼ੀ ਫਾਰਮੇਸੀ ਅਫਸਰ, ਅਵਤਾਰ ਸਿੰਘ, ਯੋਗੇਸ਼ ਸ਼ਰਮਾ ਉਪ ਵੈਦ, ਹਰਦੀਪ ਸਿੰਘ, ਹਰਪ੍ਰੀਤ ਕੌਰ, ਗੀਤਾ ਰਾਣੀ, ਸੂਰਜ ਪ੍ਰਕਾਸ਼, ਅਸ਼ੋਕ ਕੁਮਾਰ, ਸਰਨਦੀਪ ਕੌਰ, ਰਾਜਿੰਦਰ ਕੌਰ ਅਤੇ ਭੁਪਿੰਦਰ ਕੌਰ ਦੀ ਟੀਮ ਵਲੋਂ ਜਾਂਚ ਲਈ ਨਮੂਨੇ ਲਏ ਗਏ।ਉਨ੍ਹਾਂ ਕਿਹਾ ਕਿ ਕੋਰੋਨਾ ਦੀ ਸੈਂਪਲਿੰਗ ਵੇਲੇ ਘਬਰਾਉਣ ਦੀ ਲੋੜ ਨਹੀ।ਟੈਸਟ ਲੈਣ ਦੀ ਪ੍ਰਕਿਰਿਆ ਬਹੁਤ ਸੌਖੀ ਹੈ ਅਤੇ ਵਿਅਕਤੀ ਨੂੰ ਕਿਸੇ ਕਿਸਮ ਦੀ ਤਕਲੀਫ ਨਹੀਂ ਹੁੰਦੀ ਇਸ ਵਿੱਚ ਕੁੱਝ ਸਕਿੰਟਾਂ ਦਾ ਹੀ ਸਮਾਂ ਲੱਗਦਾ ਹੈ। ਉਨਾਂ ਕਿਹਾ ਕਿ ਖਾਂਸੀ, ਜੁਕਾਮ, ਹਲਕਾ ਬੁਖਾਰ, ਸਿਰ ਦਰਦ ਆਦਿ ਦੇ ਲੱਛਣ ਹੋਣ ਦੀ ਸੂਰਤ ‘ਚ ਤੁਰੰਤ ਨੇੜਲੇ ਸਿਹਤ ਕੇਂਦਰ ਵਿਖੇ ਰਾਬਤਾ ਕਰਕੇ ਜਾਂਚ ਕਰਵਾਉਣੀ ਚਾਹੀੰਦੀ ਹੈ।ਸਰਕਾਰੀ ਸਿਹਤ ਸੰਸਥਾਵਾਂ ਵਿੱਚ ਟੈਸਟ ਅਤੇ ਇਲਾਜ਼ ਦੀਆਂ ਸੇਵਾਵਾਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …