ਅੰਮ੍ਰਿਤਸਰ, 31 ਅਗਸਤ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ।ਅੱਜ
ਸੇਵਾ ਮੁਕਤ ਹੋਏ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਕਮੇਟੀ ਦੇ ਸੁਪਰਵਾਈਜ਼ਰ ਅਵਤਾਰ ਸਿੰਘ ਅਤੇ ਸੇਵਾ ਦਲ ’ਚ ਸੇਵਾਦਾਰ ਵਜੋਂ ਤਾਇਨਾਤ ਭਗਵੰਤ ਸਿੰਘ ਧਰਮੀ ਫ਼ੌਜੀ ਨੂੰ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੈਂਬਰ ਸੁਰਜੀਤ ਸਿੰਘ ਭਿੱਟੇਵਡ, ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਅਹੁੱਦੇਦਾਰਾਂ ਅਤੇ ਅਧਿਕਾਰੀਆਂ ਨੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ ਤੇ ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਸ. ਤੇਜਿੰਦਰ ਸਿੰਘ ਪੱਡਾ, ਗੁਰਮੀਤ ਸਿੰਘ ਬੁੱਟਰ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ ਤੇ ਪਲਵਿੰਦਰ ਸਿੰਘ ਚਿੱਟਾ, ਸੁਖਬੀਰ ਸਿੰਘ, ਕਾਰਜ ਸਿੰਘ, ਮੇਜਰ ਸਿੰਘ ਅਰਜਨ ਮਾਂਗਾ, ਗੁਲਜ਼ਾਰ ਸਿੰਘ ਆਦਿ ਮੌਜੂਦ ਸਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media