ਅੰਮ੍ਰਿਤਸਰ, 31 ਅਗਸਤ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਪਬਲੀਕੇਸ਼ਨ ਵਿਭਾਗ ਵਿੱਚੋਂ ਘੱਟ ਪਾਏ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ
ਮਾਮਲੇ ਵਿਚ ਦੋਸ਼ੀ ਮੁਲਾਜ਼ਮਾਂ ਖਿਲਾਫ਼ ਅਗਲੀ ਕਾਰਵਾਈ ਆਰੰਭ ਦਿੱਤੀ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ 27 ਅਗਸਤ ਨੂੰ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੇ ਫੈਸਲੇ ਅਨੁਸਾਰ ਦੋਸ਼ੀਆਂ ਖ਼ਿਲਾਫ਼ ਕੇਸ ਦਰਜ਼ ਕੀਤੇ ਜਾ ਰਹੇ ਹਨ।ਇਸ ਸਬੰਧ ਵਿਚ ਅੱਜ ਲੌਂਗੋਵਾਲ ਨੇ ਜਨਰਲ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਸਬ-ਕਮੇਟੀ ਗਠਿਤ ਕਰ ਦਿੱਤੀ ਹੈ। ਇਸ ਕਮੇਟੀ ਵਿੱਚ ਧਾਮੀ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਐਡਵੋਕੇਟ ਬਲਤੇਜ ਸਿੰਘ ਢਿੱਲੋਂ ਸਾਬਕਾ ਜ਼ਿਲ੍ਹਾ ਅਟਾਰਨੀ ਅਤੇ ਐਵਡੋਕੇਟ ਮਹਿੰਦਰ ਸਿੰਘ ਗਿੱਲ ਨੂੰ ਸ਼ਾਮਲ ਕੀਤਾ ਗਿਆ ਹੈ।ਇਹ ਕਮੇਟੀ ਅੰਤ੍ਰਿੰਗ ਕਮੇਟੀ ਦੇ ਫੈਸਲੇ ਨੂੰ ਲਾਗੂ ਕਰਵਾਉਣ ਲਈ ਕਾਰਜਸ਼ੀਲ ਹੋ ਗਈ ਹੈ।
ਪ੍ਰਧਾਨ ਲੌਂਗੋਵਾਲ ਨੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਕਿਹਾ ਕਿ ਇਹ ਬੇਹੱਦ ਸੰਜ਼ੀਦਾ ਮਾਮਲਾ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਏ ਜਾਂਚ ਕਮਿਸ਼ਨ ਦੀ ਰਿਪੋਰਟ ਦੇ ਅਧਾਰ ’ਤੇ ਅੰਤ੍ਰਿੰਗ ਕਮੇਟੀ ਦੇ ਫੈਸਲੇ ਨੂੰ ਲਾਗੂ ਕਰਨ ਲਈ ਵਕੀਲਾਂ ਦਾ ਪੈਨਲ ਬਣਾ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਜੋ ਫੈਸਲਾ ਲਿਆ ਹੈ, ਉਸ ਅਨੁਸਾਰ ਦੋਸ਼ੀਆਂ ਖਿਲਾਫ ਕੇਸ ਦਰਜ਼ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਗਈ ਹੈ।ਉਨਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ‘ਚ ਜਾਂਚ ਕਮਿਸ਼ਨ ਦੀ ਰਿਪੋਰਟ ਅਨੁਸਾਰ ਹੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸਖ਼ਤ ਫੈਸਲਾ ਲਿਆ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਗਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਤੇ ਸਿਆਸਤ ਨਹੀਂ ਕੀਤੀ ਜਾਣੀ ਚਾਹੀਦੀ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media