Wednesday, April 22, 2026

ਜਿਲ੍ਹਾ ਰੋਜ਼ਗਾਰ ਅਫ਼ਸਰ ਰਵਿੰਦਰ ਪਾਲ ਸਿੰਘ ਨੇ ਅਹੁੱਦਾ ਸੰਭਾਲਿਆ

ਸੰਗਰੂਰ, 31 ਅਗਸਤ (ਜਗਸੀਰ ਲੌਂਗੋਵਾਲ) – ਰਵਿੰਦਰ ਪਾਲ ਸਿੰਘ ਚਹਿਲ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟੇ੍ਰਨਿੰਗ ਅਫ਼ਸਰ ਵਲੋਂ ਅੱਜ ਬਤੌਰ ਡੀ.ਡੀ.ਓ ਜਿਲ੍ਹਾ ਰੋਜ਼ਗਾਰ ਕਾਰੋਬਾਰ ਬਿਊਰੋ ਸੰਗਰੂਰ ਵਜੋਂ ਅਹੁੱਦੇ ਦਾ ਚਾਰਜ਼ ਸੰਭਾਲ ਲਿਆ ਹੈ।ਅਹੁੱਦਾ ਸੰਭਾਲਣ ਉਪਰੰਤ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸੰਗਰੂਰ ਵੱਲੋਂ ਚੱਲ ਰਹੀਆਂ ਵੱਖ-ਵੱਖ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੂਰੀ ਤਨਦੇਹੀ ਨਾਲ ਕਾਰਜ਼ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਰੋਜ਼ਗਾਰ ਜਨਰੇਸ਼ਨ ਅਤੇ ਟੇ੍ਰਨਿੰਗ ਵਿਭਾਗ ਪੰਜਾਬ ਵਲੋਂ 24 ਤੋਂ 30 ਸਤੰਬਰ 2020 ਤੱਕ ਰਾਜ ਪੱਧਰ ‘ਤੇ ਮੈਗਾ ਰੋਜ਼ਗਾਰ ਮੇਲੇ ਹਰ ਜ਼ਿਲ੍ਹੇ ’ਚ ਲਗਾਏ ਜਾ ਰਹੇ ਹਨ।
              ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ’ਚ ਦੋ ਇਕ ਫਿਜ਼ੀਕਲ ਅਤੇ ਇਕ ਵਰਚੂਅਲ ਮੇਲੇ ਲਗਾਏ ਜਾਣਗੇ ਅਤੇ ਇਨਾਂ ਮੇਲਿਆ ’ਚ ਕੋਰੋਨਾ ਮਹਾਂਮਾਰੀ ਨੂੰ ਧਿਆਨ ’ਚ ਰੱਖਦਿਆਂ ਸਮਾਜਿਕ ਦੂਰੀ ਦਾ ਹਰ ਪੱਧਰ ‘ਤੇ ਧਿਆਨ ਰੱਖਿਆ ਜਾਵੇਗਾ।ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸੰਗਰੂਰ ਦੇ ਹੈਲਪਲਾਈਨ ਨੰਬਰ 98779-18167 ‘ਤੇ ਕਿਸੇ ਵੀ ਕੰਮਕਾਜ਼ ਵਾਲੇ ਦਿਨ ਸਵੇਰੇ 9 ਵਜ੍ਹੇ ਤੋਂ ਸ਼ਾਮ 5 ਵਜ੍ਹੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।

Check Also

ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …