ਸੰਗਰੂਰ, 31 ਅਗਸਤ (ਜਗਸੀਰ ਲੌਂਗੋਵਾਲ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲ੍ਹੇ ਲਈ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ
ਫਤਿਹ ਤਹਿਤ 60 ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ।
ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ਼ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ ’ਚੋਂ 4 ਕੋਵਿਡ ਕੇਅਰ ਸੈਂਟਰ ਘਾਬਦਾਂ ਤੋਂ ਜਦਕਿ 9 ਮਰੀਜ਼ ਭੋਗੀਵਾਲ ਤੋਂ, ਸਿਵਲ ਹਸਪਤਾਲ ਮਲੇਰਕੋਟਲਾ ਤੋਂ, 4 ਮਰੀਜ਼, ਜੀ.ਐਮ.ਸੀ ਪਟਿਆਲਾ ਤੋਂ 7, ਫੋਰਟਿਜ਼ ਲੁਧਿਆਣਾ ਤੋਂ 2, ਡੀ.ਐਮ.ਸੀ ਤੋਂ 3, ਮਾਤਾ ਕੁਸ਼ਲਿਆ ਹਸਪਤਾਲ ਤੋਂ 1, ਆਈ.ਵੀ.ਵਾਈ ਮੋਹਾਲੀ ਤੋਂ 1 ਅਤੇ ਹੋਮ ਆਈਸੋਲੇਸ਼ਨ ਤੋ 29 ਨੇ ਛੁੱਟੀ ਮਿਲਣ ਤੋਂ ਬਾਅਦ ਆਪੋ ਆਪਣੇ ਘਰ ਪਰਤੇ ਹਨ।
ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ ’ਚ ਵੱਡੀ ਕਾਮਯਾਬੀ ਹੈ।ਪਰ ਇਸ ਤੋਂ ਜੰਗ ਜਿੱਤਣ ਲਈ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ, ਕਿਉਂਕਿ ਥੋੜ੍ਹੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media