Friday, April 24, 2026

ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਸੰਗਰੂਰ, 31 ਅਗਸਤ (ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਸ਼ੇਰੋਂ ਵਿਖੇ ਇੱਕ 18 ਸਾਲ ਨੌਜਵਾਨ ਪਰਮਿੰਦਰ ਸਿੰਘ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ ਹੈ।ਮਿਲੀ ਜਾਣਕਾਰੀ ਅਨੁਸਾਰ ਪਰਮਿੰਦਰ ਸਿੰਘ ਪੁੱਤਰ ਗੁਰਤੇਜ ਸਿੰਘ ਪੱਤੀ ਭੱਮੂ ਖੇਤਾਂ ਵਿਚੋਂ ਪੱਠੇ ਲੈ ਕੇ ਘਰ ਆਇਆ ਅਤੇ ਨਹਾਉਣ ਤੋਂ ਬਾਅਦ ਟੈਲੀਵਿਜ਼ਨ ਚਲਾਉਣ ਲੱਗਿਆਂ ਉਸ ਦਾ ਹੱਥ ਕਿਸੇ ਕਰੰਟ ਵਾਲੀ ਤਾਰ ਨੂੰ ਲੱਗ ਗਿਆ।ਜਿਸ ਕਾਰਨ ਉਸ ਨੂੰ ਲੱਗਿਆ ਜ਼ਬਰਦਸਤ ਝਟਕਾ ਜਾਨਲੇਵਾ ਸਿੱਧ ਹੋਇਆ।ਪਰਮਿੰਦਰ ਸਿੰਘ ਨੂੰ ਡਾਕਟਰੀ ਸਹਾਇਤਾ ਲਈ ਸੁਨਾਮ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ।ਜਿਥੇ ਉਸ ਨੂੰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।ਪਰਮਿੰਦਰ ਸਿੰਘ ਆਪਣੇ ਮਾਤਾ ਪਿਤਾ ਦਾ ਇਕਲੌਤਾ ਪੁੱਤਰ ਸੀ।ਇਸ ਮੌਤ ‘ਤੇ ਕਾਸਬਾ ਲੌਂਗੋਵਾਲ ਦੇ ਸਮੂਹ ਪੱਤਰਕਾਰਾਂ ਅਤੇ ਸਮਾਜਿਕ, ਧਾਰਮਿਕ ਅਤੇ ਰਾਜਨੀਤਕ ਜਥੇਬੰਦੀਆਂ ਤੋਂ ਇਲਾਵਾ ਸਰਪੰਚ ਪ੍ਰਗਟ ਸਿੰਘ, ਕਿਸਾਨ ਮਜ਼ਦੂਰ ਸੈਲ ਦੇ ਪ੍ਰਧਾਨ ਅਵਤਾਰ ਸਿੰਘ, ਸਰਪੰਚ ਪ੍ਰੇਮ ਸਿੰਘ ਭਗਵਾਨਪੁਰਾ, ਕੇਵਲ ਸਿੰਘ, ਸੁਖਦੇਵ ਸਿੰਘ, ਨਿਰਮਲ ਸਿੰਘ ਗੱਡੇਵਾਲਾ, ਡਾ: ਰੂਪ ਸਿੰਘ ਸ਼ੇਰੋਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …