ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਐਲੀਮੈਂਟਰੀ ਟੀਚਰਜ਼ ਯੂਨੀਅਨ ਅੰਮ੍ਰਿਤਸਰ (ਰਜਿ.) ਵਲੋਂ ਹੈਡ ਟੀਚਰ / ਸੈਂਟਰ ਹੈਡ ਟੀਚਰ ਪ੍ਰਮੋਸ਼ਨਾਂ ਨਾ ਹੋਣ ਦੇ
ਰੋਸ ਵਜੋਂ ਜਿਲ੍ਹਾ ਸਿੱਖਿਆ ਦਫਤਰ ਐਲੀਮੈਂਟਰੀ ਵਿਖੇ ਲੜੀਵਾਰ ਚੱਲ ਰਹੀ ਭੁੱਖ ਹੜਤਾਲ ਵਿੱਚ ਅੱਜ ਜਤਿੰਦਰ ਸਿੰਘ ਲਾਵੇਂ ਗੁਰਮੁੱਖ ਸਿੰਘ ਕੌਲੋਵਾਲ, ਹਰਪ੍ਰੀਤ ਸਿੰਘ ਕਾਵੇਂ ਦੀ ਅਗਵਾਈ ਵਿਚ ਧਰਮਿੰਦਰ ਸਿੰਘ, ਮੇਜਰ ਸਿੰਘ, ਸਰਵਜੀਤ ਸਿੰਘ, ਵਰਿੰਦਰ ਕੁਮਾਰ, ਰਵਿੰਦਰ ਸਿੰਘ, ਸੁਖਰਾਜ ਸਿੰਘ, ਨਿਤਨ ਚਾਵਲਾ, ਬੂਟਾ ਸਿੰਘ, ਬਲਜੀਤ ਸਿੰਘ, ਸਰਬਜੀਤ ਸਿੰਘ, ਗੁਰਪ੍ਰਤਾਪ ਸਿੰਘ ਆਦਿ ਚੋਗਾਵਾਂ-1 ਬਲਾਕ ਦੇ 13 ਈ.ਟੀ.ਯੂ ਆਗੂ ਭੁੱਖ ਹੜਤਾਲ ‘ਤੇ ਬੈਠੇ।
ਜਥੇਬੰਦੀ ਦੇ ਜਿਲ੍ਹਾ ਜਨਰਲ ਸਕੱਤਰ ਨਵਦੀਪ ਸਿੰਘ, ਜਿਲ੍ਹਾ ਆਗੂ ਸੁਖਦੇਵ ਸਿੰਘ ਵੇਰਕਾ ਅਤੇ ਗੁਰਪ੍ਰੀਤ ਸਿੰਘ ਵੇਰਕਾ ਨੇ ਸੰਬੋਧਨ ਕਰਦਿਆਂ ਕਿਹਾ ਜਿਲ੍ਹਾ ਸਿੱਖਿਆ ਦਫਤਰ ਅੰਮ੍ਰਿਤਸਰ ਦੇ ਅਧਿਕਾਰੀਆਂ ਵਲੋਂ ਹੈਡ ਟੀਚਰ /ਸੈੰਟਰ ਹੈਡ ਟੀਚਰ ਪ੍ਰਮੋਸ਼ਨਾਂ ਕਰਨ ਵਿੱਚ ਬਿਨਾਂ ਵਜ੍ਹਾ ਦੇਰੀ ਕੀਤੀ ਜਾ ਰਹੀ ਹੈ, ਜਿਸ ਨੂੰ ਲੈ ਕੇ ਐਲੀਮੈਂਟਰੀ ਅਧਿਆਪਕਾਂ ਨੂੰ ਇਸ ਔਖੀ ਘੜੀ `ਚ ਸੰਘਰਸ਼ ਕਰਨਾ ਪੈ ਰਿਹਾ ਹੈ।ਉਕਤ ਆਗੂਆਂ ਨੇ ਕਿਹਾ ਕਿ ਜੇਕਰ ਪ੍ਰਮੋਸ਼ਨ ਕਰਨ ਵਿੱਚ ਦੇਰੀ ਹੁੰਦੀ ਹੈ ਤਾਂ ਅਧਿਆਪਕ ਸੰਘਰਸ਼ ਹੋਰ ਤਿੱਖਾ ਕਰਨ ਲਈ ਮਜ਼ਬੂਰ ਹੋਣਗੇ।ਉਨਾਂ ਕਿਹਾ ਕਿ ਅਤੇ 5 ਸਤੰਬਰ ਨੂੰ ਅਧਿਆਪਕ ਦਿਵਸ ਤੇ ਜਿਲਾ ਸਿੱਖਿਆ ਅਫਸਰ (ਐਲੀ.) ਦੇ ਘਰ ਮੂਹਰੇ ਹੋ ਰਹੇ ਰੋਸ ਪ੍ਰਦਰਸ਼ਨ `ਚ ਵੱਡੀ ਗਿਣਤੀ `ਚ ਐਲੀਮੈਂਟਰੀ ਅਧਿਆਪਕ ਸ਼ਾਮਲ ਹੋ ਕੇ ਉਸ ਦਾ ਪਿੱਟ ਸਿਆਪਾ ਕਰਨਗੇ।
ਇਸ ਮੌਕੇ ਸੁਖਜੀਤ ਸਿੰਘ, ਅਵਤਾਰ ਸਿੰਘ ਤੇ ਹੋਰ ਆਗੂ ਹਾਜ਼ਰ ਸਨ।
Check Also
ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ
ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …
Punjab Post Daily Online Newspaper & Print Media