ਧੂਰੀ, 31 ਅਗਸਤ (ਪ੍ਰਵੀਨ ਗਰਗ) – ਸੇਵਾ ਕੇਂਦਰ ਏ.ਪੀ ਇਨਕਲੇਵ ਧੂਰੀ ਦੇ ਮੁਲਾਜ਼ਮਾਂ ਵੱਲੋਂ ਕੋ-ਆਰਡੀਨੇਟਰ ਅਮਨ ਗਰਗ ਦੀ ਅਗੁਵਾਈ ਹੇਠ ਵਾਤਾਵਰਣ ਨੂੰ
ਹਰਾ ਭਰਾ ਅਤੇ ਪ੍ਰਦੂਸ਼ਣ ਰਹਿਤ ਬਨਾਉਣ ਲਈ ਵੱਖ-ਵੱਖ ਕਿਸਮ ਦੇ ਫਲਦਾਰ ਅਤੇ ਛਾਂਦਾਰ ਬੂਟੇ ਲਗਾਏ ਗਏ।ਅਮਨ ਗਰਗ ਨੇ ਕਿਹਾ ਕਿ ਰੁੱਖ ਅਤੇ ਮਨੁੱਖ ਦੀ ਧਰਤੀ ‘ਤੇ ਇੱਕ ਅਟੁੱਟ ਸਾਂਝ ਹੈ।ਇਸ ਲਈ ਸਾਨੂੰ ਤਿੱਥ-ਤਿਉਹਾਰ ਆਦਿ ਮੌਕੇ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ।
ਇਸ ਮੌਕੇ ਸੇਵਾ ਕੇਂਦਰ ਦੇ ਏ.ਐਸ.ਐਮ ਅਮਿਤ ਕੁਮਾਰ, ਬਲੌਰ ਸਿੰਘ, ਗੁਰਪ੍ਰੀਤ ਸਿੰਘ ਅਤੇ ਜਸਪ੍ਰੀਤ ਕੌਰ ਆਦਿ ਹਾਜ਼ਰ ਸਨ।
Check Also
ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ
ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …
Punjab Post Daily Online Newspaper & Print Media