Thursday, April 16, 2026

ਅੱਜ 121 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 48 ਕੋਰੋਨਾ ਮਰੀਜ਼ ਪਰਤੇ ਘਰਾਂ ਨੂੰ

7 ਵਿਅਕਤੀਆਂ ਦੀ ਕਰੋਨਾ ਨਾਲ ਹੋਈ ਮੋਤ, ਜਿਲਾ ਅੰਮ੍ਰਿਤਸਰ ਵਿੱਚ ਕੁੱਲ ਐਕਟਿਵ ਕੇਸ 765

ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 121 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 48 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁਲ 3112 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।
                ਸਿਵਲ ਸਰਜਨ ਡਾ: ਨਵਦੀਪ ਸਿੰਘ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 765 ਐਕਟਿਵ ਕੇਸ ਹਨ।ਉਨਾ ਦੱਸਿਆ ਕਿ ਹੁਣ ਤੱਕ 165 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਅੱਜ 7 ਵਿਅਕਤੀਆਂ ਦੀ ਕਰੋਨਾ ਨਾਲ ਮੋਤ ਹੋਈ ਹੈ।ਜਿੰਨਾਂ ਵਿੱਚ ਕੇਵਲ ਸਿੰਘ ਵਾਸੀ ਖਿਆਲਾ ਅਜਨਾਲਾ, ਕੌਸ਼ਲਯਾ ਦੇਵੀ ਉਮਰ 95 ਸਾਲ ਵਾਸੀ ਛੇਹਰਟਾ ਸਾਹਿਬ, ਕੰਵਰਜੀਤ ਸਿੰਘ ਉਮਰ 80 ਸਾਲ ਵਾਸੀ ਅਮਦਾਸ ਐਵੀਨਿਊ, ਸੁਰਿੰਦਰ ਸਿੰਘ ਉਮਰ 70 ਸਾਲ ਸਹਿਜ ਇਨਕਲੇਵ, ਪ੍ਰਕਾਸ਼ ਕੌਰ ਉਮਰ 72 ਸਾਲ ਨਰਾਇਣਗੜ ਛੇਹਰਟਾ, ਕੋਮਲ ਅਰੋੜਾ ਉਮਰ 29 ਸਾਲ ਵਾਸੀ ਰਾਮ ਤੀਰਥ ਅਤੇ ਬਲਬੀਰ ਕੌਰ ਉਮਰ 77 ਸਾਲ ਲੋਹਾਰਕਾ ਕਲਾਂ ਸ਼ਾਮਲ ਹਨ।
                ਉਨਾਂ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਐਕਟਿਵ ਕੇਸਾਂ ਦੇ ਗ੍ਰਾਫ ਵਿੱਚ ਗਿਰਾਵਟ ਆ ਸਕੇ। ਉਨਾਂ ਕਿਹਾ ਕਿ ਸਾਨੂੰ ਸਾਵਧਾਨੀਆਂ ਦਾ ਧਿਆਨ ਰੱਖਣਾ ਚਾਹੀਦਾ ਹੈ ਤਾਂ ਹੀ ਅਸੀਂ ਕਰੋਨਾ ਵਾਇਰਸ ਨੂੰ ਹਰਾ ਕੇ ਜਿੱਤ ਪ੍ਰਾਪਤ ਕਰ ਸਕਦੇ ਹਾਂ।

Check Also

ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …