ਤਰਨਤਾਰਨ, 1 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਹਲਕਾ ਖਡੂਰ ਸਾਹਿਬ ਤੋ ਸਾਬਕਾ ਵਿਧਾਇਕ ਰਵਿੰਦਰ ਸਿੰਘ
ਬ੍ਰਹਮਪੁਰਾ ਨੇ ਪਿੰਡ ਸੰਗਤਪੁਰਾ ਵਿਖੇ ਰਣਜੀਤ ਸਿੰਘ ਬ੍ਰਹਮਪੁਰਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਕਰੀਬੀ ਚਮਕੌਰ ਸਿੰਘ ਸਾਬਕਾ ਸਰਪੰਚ ਦੇ ਘਰ ਅਣਪਛਾਤੇ ਵਿਅਕਤੀਆਂ ਵਲੋਂ ਦਾਖਲ ਹੋ ਕੇ ਚਲਾਈਆਂ ਗਈਆਂ ਗੋਲੀਆਂ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।ਉਨਾਂ ਕਿਹਾ ਕਿ ਭਾਵੇਂ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਦੋਸ਼ੀਆਂ ‘ਤੇ ਸਖਤ ਕਾਰਵਾਈ ਹੋਣੀ ਚਾਹੀਦੀ ਹੈ।
ਬ੍ਰਹਮਪੁਰਾ ਨੇ ਚਮਕੌਰ ਸਿੰਘ ਦੇ ਘਰ ਪਹੁੰਚ ਕੇ ਪਰਿਵਾਰ ਦਾ ਹਾਲ ਪੁੱਛਿਆ।ਉਨ੍ਹਾਂ ਦੇ ਨਾਲ ਨਾਲ ਸਤਨਾਮ ਸਿੰਘ ਮੈਂਬਰ ਬਲਾਕ ਸੰਮਤੀ ਚੋਹਲਾ ਸਾਹਿਬ, ਸਰਦੂਲ ਸਿੰਘ ਸੰਗਤਪੁਰਾ, ਰਿੰਕੂ ਬ੍ਰਹਮਪੁਰਾ, ਮਾਸਟਰ ਹਰਜਿੰਦਰ ਸਿੰਘ, ਕਾਬਲ ਸਿੰਘ, ਮਨਜਿੰਦਰ ਸਿੰਘ ਨੰਬਰਦਾਰ, ਸੁਖਦੇਵ ਸਿੰਘ ਫੌਜੀ, ਹਰਦੇਵ ਸਿੰਘ ਮੈਨੇਜਰ, ਮਾਸਟਰ ਅਵਤਾਰ ਸਿੰਘ, ਚਰਨਜੀਤ ਸਿੰਘ ਪੀ.ਏ ਬ੍ਰਹਮਪੁਰਾ ਆਦਿ ਮੌਜੂਦ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਅੰਮ੍ਰਿਤਸਰ ਬਲਕ ਵਾਟਰ ਸਪਲਾਈ ਸਕੀਮ’ ਸਬੰਧੀ ਸੈਮੀਨਾਰ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵਲੋਂ ਐਨ.ਐਸ.ਐਸ …
Punjab Post Daily Online Newspaper & Print Media