Friday, September 18, 2026

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਜ਼ ਵਾਦਨ ਸ਼ੁਰੂ

ਪਠਾਨਕੋਟ, 1 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਪੰਜਵੀਂ ਪ੍ਰਤੀਯੋਗਤਾ ਸਾਜ਼ ਵਾਦਨ 31 ਅਗਸਤ ਤੋਂ ਸ਼ੁਰੂ ਹੋ ਗਈ ਹੈ।
ਸਕੂਲ ਸਿੱਖਿਆ ਸਕੱਤਰ ਕਿ੍ਰਸ਼ਨ ਕੁਮਾਰ ਦੀ ਦੇਖ-ਰੇਖ ‘ਚ ਇੰਨ੍ਹਾਂ ਮੁਕਾਬਲਿਆਂ ਦੇ ਹੁਣ ਤੱਕ ਸ਼ਬਦ ਗਾਇਨ, ਗੀਤ ਗਾਇਨ, ਕਵਿਤਾ ਉਚਾਰਨ ਤੇ ਭਾਸ਼ਨ ਮੁਕਾਬਲੇ ਹੋ ਚੁੱਕੇ ਹਨ।ਜਿੰਨ੍ਹਾਂ ਵਿੱਚ ਪਠਾਨਕੋਟ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ।
                ਜਿਲ੍ਹਾ ਸਿੱਖਿਆ ਅਫਸਰ (ਸੈ.) ਜਗਜੀਤ ਸਿੰਘ ਤੇ ਜਿਲ੍ਹਾ ਸਿੱਖਿਆ ਅਫਸਰ (ਐਲੀ.) ਬਲਦੇਵ ਰਾਜ ਦੀ ਦੇਖ-ਰੇਖ ‘ਚ ਕਰਵਾਏ ਜਾ ਰਹੇ ਇੰਨ੍ਹਾਂ ਸਕੂਲ ਪੱਧਰ ਦੇ ਸਾਜ਼ ਵਾਦਨ ਮੁਕਾਬਲਿਆਂ ‘ਚ ਹਿੱਸਾ ਲੈਣ ਵਾਲੇ ਪ੍ਰਤੀਯੋਗੀ 4 ਸਤੰਬਰ ਰਾਤ 12 ਵਜੇ ਤੱਕ ਆਪਣੀ ਪੇਸ਼ਕਾਰੀ ਦੀਆਂ ਵੀਡੀਓਜ਼ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮਾਂ ‘ਤੇ ਅਪਲੋਡ (ਪਬਲਿਕ ਲਈ) ਕਰ ਸਕਦੇ ਹਨ।ਇਸ ਮੁਕਾਬਲੇ ਲਈ ਪ੍ਰਾਇਮਰੀ ਵਰਗ ਦਾ ਸਮਾਂ 3 ਤੋਂ 4 ਮਿੰਟ, ਮਿਡਲ ਤੇ ਸੈਕੰਡਰੀ ਵਰਗ ਲਈ 4 ਤੋਂ 6 ਮਿੰਟ ਦਾ ਸਮਾਂ ਹੋਵੇਗਾ।5 ਸਤੰਬਰ ਨੂੰ ਵੱਖ-ਵੱਖ ਸਕੂਲਾਂ ਦੇ ਪਹਿਲੇ ਸਥਾਨ ‘ਤੇ ਰਹਿਣ ਵਾਲੇ ਪ੍ਰਤੀਯੋਗੀਆਂ ਦੀਆਂ ਵੀਡੀਓ ਦੇ ਲਿੰਕ ਅਤੇ ਬਾਕੀ ਪ੍ਰਤੀਯੋਗੀਆਂ ਦੇ ਵੇਰਵੇ ਸਬੰਧਤ ਸਕੂਲ ਮੁਖੀ ਤੇ ਅਧਿਆਪਕ ਵਿਭਾਗ ਦੀ ਤਕਨੀਕੀ ਟੀਮ ਵਲੋਂ ਦਿੱਤੇ ਗਏ ਗੂਗਲ ਫਾਰਮ ‘ਚ ਭਰਨਗੇ।ਇਸ ਤੋਂ ਅੱਗੇ ਬਲਾਕ, ਜਿਲ੍ਹਾ ਤੇ ਰਾਜ ਪੱਧਰੀ ਦੇ ਨਤੀਜਿਆਂ ਦੀ ਪ੍ਰਕਿਰਿਆ ਆਰੰਭ ਹੋਵੇਗੀ।
              ਇਸ ਮੌਕੇ ਜਿਲ੍ਹਾ ਨੋਡਲ ਅਫਸਰ (ਐਲੀ.) ਕੁਲਦੀਪ ਸਿੰਘ ਤੇ ਜਿਲ੍ਹਾ ਨੋਡਲ ਅਫਸਰ (ਸੈ.) ਡਾ. ਪਵਨ ਸੈਹਰਿਆ ਨੇ ਕਿਹਾ ਕਿ ਸਾਜ਼ ਵਾਦਨ ਮੁਕਾਬਲੇ ਨੂੰ ਵੀ ਵਿਦਿਆਰਥੀਆਂ ਵਲੋਂ ਵੱਡਾ ਹੁੰਗਾਰਾ ਮਿਲਣ ਦੀ ਉਮੀਦ ਹੈ।

Check Also

ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ …