ਸੰਗਰੂਰ, 1 ਸਤੰਬਰ (ਜਗਸੀਰ ਲੌਂਗੋਵਾਲ) – ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਪਾਰਟੀ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਜਥੇਬੰਦੀ ਵਲੋਂ ਔਰਤ ਕਰਜ਼ਾ ਮੁਕਤੀ ਮੁਹਿੰਮ ਤਹਿਤ ਅੱਜ ਸੁਨਾਮ ਦੇ ਰੋਜ਼ ਗਾਰਡਨ ਨੇੜੇ ਸੂਬਾ ਕਮੇਟੀ ਮੈਂਬਰ ਅਤੇ ਮਜ਼ਦੂਰ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਗੋਬਿੰਦ ਸਿੰਘ ਛਾਜਲੀ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਮੈਬਰ ਪਾਰਲੀਮੈਂਟ ਬੀਬੀ ਮਹਾਰਾਣੀ ਪ੍ਰਨੀਤ ਕੌਰ ਦਾ ਪੁਤਲਾ ਸਾੜਿਆ ਗਿਆ ਪੁਤਲਾ ਸਾੜ ਕੇ ਪੰਜਾਬ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਗੋਬਿੰਦ ਸਿੰਘ ਛਾਜਲੀ ਨੇ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਕਿ ਕਰੋਨਾ ਵਾਇਰਸ ਮਹਾਮਾਰੀ ਨੇ ਵੱਡੀ ਪੱਧਰ ‘ਤੇ ਪੈਰ ਪਸਾਰੇ ਹੋਏ ਹਨ।ਜਿਸ ਕਾਰਨ ਦੇਸ਼ ਦੀ ਅਰਥ ਵਿਵਸਥਾ ਕਮਜ਼ੋਰ ਹੋ ਰਹੀ ਹੈ ਅਤੇ ਇਸ ਦਾ ਅਸਰ ਹਰ ਕਾਰੋਬਾਰ ‘ਤੇ ਪਿਆ ਹੈ।ਪੰਜਾਬ `ਚ ਲੌਕਡਾਊਨ ਦੌਰਾਨ ਜੋ ਪਿੰਡਾਂ ਅਤੇ ਸ਼ਹਿਰਾਂ ਦੀਆਂ ਔਰਤਾਂ ਨੇ ਨਿੱਜੀ ਫਾਈਨੈਂਸ ਕੰਪਨੀਆਂ ਤੇ ਪ੍ਰਾਈਵੇਟ ਬੈਂਕਾਂ ਤੋਂ ਕਿਸ਼ਤਾਂ ਦੇ ਰੂਪ ਵਿੱਚ ਕਰਜਾ ਲਿਆ ਹੋਇਆ ਸੀ।ਕੰਮਕਾਜ ਠੱਪ ਹੋਣ ਕਾਰਨ ਉਹ ਭਰ ਨਹੀਂ ਹੋਇਆ।ਉਨ੍ਹਾਂ ਔਰਤਾਂ ਨੂੰ ਨਿੱਜੀ ਕੰਪਨੀਆਂ ਦੇ ਮੁਲਾਜ਼ਮਾਂ ਵਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।ਜਿਸ ਤੋਂ ਬਾਅਦ ਜਥੇਬੰਦੀ ਨੇ ਔਰਤ ਕਰਜ਼ਾ ਮੁਕਤੀ ਮੁਹਿੰਮ ਦਾ ਆਗਾਜ਼ ਕੀਤਾ ਸੀ, ਇਹ ਸੰਘਰਸ਼ ਅੱਜ ਵੀ ਜਾਰੀ ਹੈ।ਇਸ ਮੌਕੇ ਵਰਿੰਦਰ ਕੌਰ, ਕਰਨਜੀਤ ਕੌਰ, ਰਾਣੀ ਕੌਰ, ਬਬੀਤਾ ਰਾਣੀ, ਲਛਮੀ ਦੇਵੀ, ਰਾਜ ਕੌਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …