Sunday, April 5, 2026

ਪਿੱਛਲੀ ਬਾਦਲ ਸਰਕਾਰ ਤੱਕ ਵਧਾਇਆ ਜਾਵੇ ਵਜੀਫ਼ਾ ਘੁਟਾਲੇ ਦੀ ਜਾਂਚ ਦਾ ਦਾਇਰਾ- ਹਰਪਾਲ ਚੀਮਾ

ਮੰਤਰੀ ਧਰਮਸੋਤ ਦੀ ਬਰਖਾਸਤਗੀ ਲਈ ‘ਆਪ’ ਵਲੋਂ ਕਾਂਗਰਸ ਸਰਕਾਰ ਵਿਰੁੱਧ ਰੋਸ ਪ੍ਰਦਸ਼ਨ

ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਦਲਿਤ ਪਰਿਵਾਰਾਂ ਨਾਲ ਸੰਬੰਧਿਤ ਲੱਖਾਂ ਹੋਣਹਾਰ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ (ਵਜੀਫ਼ਾ) ਸਕੀਮ ’ਚ ਹੋਏ ਤਾਜ਼ਾ ਘੁਟਾਲੇ ’ਚ ਘਿਰੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਰਖਾਸਤ ਕਰਨ ਦੀ ਮੰਗ ਨੂੰ ਲੈ ਕੇ ਅੱਜ ਨੂੰ ਆਮ ਆਦਮੀ ਪਾਰਟੀ (ਆਪ) ਨੇ ਇਥੇ ਰੈਡ ਕਰਾਸ ਦਫਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ।ਇਸ ਸਮੇਂ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਕੇ ਮੁੱਖ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁੱਤਲਾ ਫੂਕਿਆ।
‘ਆਪ’ ਦੇ ਇਸ ਰੋਸ ਮੁਜ਼ਾਹਰੇ ਦੀ ਅਗਵਾਈ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂਕੇ ਅਤੇ ਤਲਵੰਡੀ ਸਾਬੋ ਤੋਂ ਵਿਧਾਇਕਾ ਬਲਜਿੰਦਰ ਕੌਰ ਨੇ ਕੀਤੀ।ਸਥਾਨਕ ਆਗੂਆਂ ‘ਚ ਕੁਲਦੀਪ ਸਿੰਘ ਧਾਲੀਵਾਲ, ਅਸ਼ੋਕ ਤਲਵਾਰ, ਰਾਜਿੰਦਰ ਪਲਾਹ, ਜਸਪ੍ਰੀਤ ਸਿੰਘ, ਡਾ. ਇੰਦਰਪਾਲ ਬੇੜਾ, ਰਵਿੰਦਰ ਹੰਸ, ਐਡਵੋਕੇਟ ਤੇਜੀ, ਡਾ. ਅਜੈ ਗੁਪਤਾ ਆਦਿ ਸ਼ਾਮਲ ਸਨ।
                     ਹਰਪਾਲ ਸਿੰਘ ਚੀਮਾ ਨੇ ਬੋਲਦਿਆਂ ਮੁੱਖ ਮੰਤਰੀ ’ਤੇ ਦੋਸ਼ ਲਾਏ ਕਿ ਉਹ ਦਲਿਤ ਵਿਦਿਆਰਥੀਆਂ ਦੀ ਵਜੀਫ਼ਾ ਸਕੀਮ ’ਚ ਸਿੱਧਾ 63.91 ਕਰੋੜ ਰੁਪਏ ਹੜੱਪਣ ਵਾਲੇ ਆਪਣੇ ਮੰਤਰੀ ਧਰਮਸੋਤ ਨੂੰ ਬਚਾਉਣ ਲਈ ਸਾਰੀਆਂ ਨੈਤਿਕ ਅਤੇ ਪ੍ਰਸ਼ਾਸਨਿਕ ਹੱਦਾਂ ਟੱਪ ਰਹੇ ਹਨ।
                      ਕੇਂਦਰ ਸਰਕਾਰ ਵੱਲੋਂ ਇਸ ਵਜੀਫ਼ਾ ਘੁਟਾਲੇ ਦੀ ਵਿਭਾਗੀ ਜਾਂਚ 2 ਅਧਿਕਾਰੀਆਂ ਨੂੰ ਸੌਂਪੇ ਜਾਣ ’ਤੇ ਟਿੱਪਣੀ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਾਂਚ ਕੋਈ ਵੀ ਏਜੰਸੀ ਕਰੇ।ਪ੍ਰੰਤੂ ਜਾਂਚ ਮਾਣਯੋਗ ਹਾਈਕੋਰਟ ਦੇ ਮੋਜ਼ੂਦਾ ਜੱਜਾਂ ਦੀ ਨਿਗਰਾਨੀ ਹੇਠ ਸਮਾਂਬੱਧ ਹੋਵੇ ਅਤੇ ਇਸ ਜਾਂਚ ਦਾ ਦਾਇਰਾ 2012-13 ਤੱਕ ਵਧਾਇਆ ਜਾਵੇ।ਕਿੳਂੁਕਿ ਬਾਦਲਾਂ ਦੀ ਸਰਕਾਰ ਵੇਲੇ ਵੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ’ਚ 1200 ਕਰੋੜ ਰੁਪਏ ਤੋਂ ਵੱਧ ਦੀ ਗੜਬੜੀ ਹੋਈ ਹੈ।ਜੈ ਸਿੰਘ ਰੋੜੀ ਕਿਹਾ ਕਿ ਸਾਧੂ ਸਿੰਘ ਧਰਮਸੋਤ ਲੱਖਾਂ ਹੋਣਹਾਰ ਦਲਿਤ ਵਿਦਿਆਰਥੀਆਂ ਦੇ ਭਵਿੱਖ ਦਾ ਕਾਤਲ ਹੈ।
                        ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜਦੋਂ ਤੱਕ ਕਾਂਗਰਸ ਧਰਮਸੋਤ ਨੂੰ ਬਰਖ਼ਾਸਤ ਕਰਕੇ ਪੂਰੇ ਗ੍ਰੋਹ ਵਿਰੁੱਧ ਫੌਜਦਾਰੀ ਮੁਕੱਦਮਾ ਦਰਜ਼ ਨਹੀਂ ਕਰਦੀ, ਉਦੋਂ ਤੱਕ ‘ਆਪ’ ਦਾ ਸੰਘਰਸ਼ ਜਾਰੀ ਰਹੇਗਾ।ਪਾਰਟੀ 2 ਸਤੰਬਰ ਤੋਂ ਨਾਭਾ ਵਿਖੇ ਧਰਮਸੋਤ ਦੇ ਘਰ ਮੂਹਰੇ ਪੱਕਾ ਧਰਨਾ ਲਗਾਵੇਗੀ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …