ਜਿਲ੍ਹਾ ਪਠਾਨਕੋਟ ਵਿੱਚ ਕੁੱਲ 1321 ਕਰੋਨਾ ਪਾਜ਼ਟਿਵ, 873 ਕਰੋਨਾ ਰਿਕਵਰ, ਐਕਟਿਵ ਕੇਸ 424
ਪਠਾਨਕੋਟ, 1 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਮੰਗਲਵਾਰ ਨੂੰ 43 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ ਡਿਸਚਾਰਜ਼ ਪਾਲਿਸੀ ਅਧੀਨ ਅੱਜ 21 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ਤੇ ਘਰ੍ਹਾਂ ਲਈ ਰਵਾਨਾ ਕੀਤਾ ਗਿਆ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਗਲਵਾਰ ਨੂੰ ਇੱਕ ਕਰੋਨਾ ਪਾਜ਼ਟਿਵ ਵਿਅਕਤੀ ਦੀ ਇਲਾਜ ਦੋਰਾਨ ਮੋਤ ਹੋ ਗਈ ਹੈ।ਇਸ ਤਰ੍ਹਾਂ ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਪਾਜ਼ਟਿਵ ਹੋਣ ਕਾਰਨ ਇਲਾਜ਼ ਦੋਰਾਨ ਮਰਨ ਵਾਲਿਆਂ ਦੀ ਸੰਖਿਆ 24 ਹੋ ਗਈ ਹੈ।
ਉਨ੍ਹਾਂ ਕਿਹਾ ਕਿ ਹੁਣ ਜਿਲ੍ਹਾ ਪਠਾਨਕੋਟ ਵਿੱਚ ਮੰਗਲਵਾਰ ਨੂੰ ਕੁੱਲ 1321 ਕੇਸ ਕਰੋਨਾ ਪਾਜ਼ਟਿਵ ਹਨ।ਜਿਨ੍ਹਾਂ ਵਿੱਚੋਂ 873 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ਼ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ। ਉਨ੍ਹਾ ਦੱਸਿਆ ਕਿ ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ 424 ਕੇਸ ਕਰੋਨਾ ਪਾਜ਼ਟਿਵ ਐਕਟਿਵ ਹਨ ਅਤੇ ਹੁਣ ਤੱਕ 24 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਅੱਜ ਜਿਸ ਵਿਅਕਤੀ ਦੀ ਮੋਤ ਹੋਈ ਹੈ ਪਠਾਨਕੋਟ ਨਿਵਾਸੀ ਸੀ ਅਤੇ ਜਲੰਧਰ ਵਿਖੇ ਇਸ ਕਰੋਨਾ ਪਾਜ਼ਟਿਵ ਵਿਅਕਤੀ ਦਾ ਇਲਾਜ ਚੱਲ ਰਿਹਾ ਸੀ।
ਉਨ੍ਹਾਂ ਕਿਹਾ ਕਿ ਸਾਰੇ ਜਿਲ੍ਹਾ ਨਿਵਾਸੀਆਂ ਅੱਗੇ ਅਪੀਲ ਹੈ ਕਿ ਹਦਾਇਤਾਂ ਦੀ ਪਾਲਣਾ ਕਰੋ, ਮਾਸਕ ਪਾਓ, ਸਮਾਜਿੱਕ ਦੂਰੀ ਬਣਾ ਕੇ ਰੱਖੋ, ਵਾਰ ਵਾਰ ਹੱਥਾਂ ਨੂੰ ਧੋਵੋ, ਬਹੁਤ ਜਰੂਰੀ ਹੋਵੇ ਤੱਦ ਹੀ ਘਰ ਤੋਂ ਬਾਹਰ ਨਿਕਲੋ।