Friday, September 18, 2026

44 ਮਰੀਜ਼ਾਂ ਨੇ ਸੰਗਰੂਰ ਜ਼ਿਲੇ ’ਚ ਕੋਵਿਡ-19 ਨੂੰ ਦਿੱਤੀ ਮਾਤ

ਮਾਸਕ ਪਾਉਣਾ ਤੇ ਆਪਸੀ ਦੂਰੀ ਦਾ ਖਿਆਲ ਰੱਖਣਾ ਬੇਹੱਦ ਜਰੂਰੀ – ਡਿਪਟੀ ਕਮਿਸ਼ਨਰ

ਸੰਗਰੂਰ, 1 ਸਤੰਬਰ (ਜਗਸੀਰ ਲੌਂਗੋਵਾਲ) – ਕੋਵਿਡ-19 ਨੂੰ ਮਾਤ ਦੇਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਅੱਜ ਜ਼ਿਲਾ ਸੰਗਰੂਰ ’ਚ 44 ਮਰੀਜ਼ ਸਫ਼ਲ ਇਲਾਜ ਤੋਂ ਬਾਅਦ ਘਰਾਂ ਨੂੰ ਪਰਤੇ।ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਕੋਰੋਨਾਵਾਇਰਸ ਨੂੰ ਮਾਤ ਦੇਣ ਵਾਲੇ ਇਨਾਂ 44 ਮਰੀਜ਼ਾਂ ’ਚੋਂ 4 ਕੋਵਿਡ ਕੇਅਰ ਸੈਂਟਰ ਘਾਬਦਾਂ, 4 ਸਿਵਲ ਹਸਪਤਾਲ ਸੰਗਰੂਰ, 4 ਸਿਵਲ ਹਸਪਤਾਲ ਮਲੇਰਕੋਟਲਾ, 2 ਕੋਵਿਡ ਕੇਅਰ ਸੈਂਟਰ ਭੋਗੀਵਾਲ, 1 ਸਰਕਾਰੀ ਮੈਡੀਕਲ ਕਾਲਜ ਪਟਿਆਲਾ, 1 ਡੀ.ਐਮ.ਸੀ ਲੁਧਿਆਣਾ ਅਤੇ 28 ਜਣੇ ਘਰ ਇਕਾਂਤਵਾਸ ’ਚ ਠੀਕ ਹੋਏ।
                     ਰਾਮਵੀਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਧਿਆਨ ’ਚ ਰੱਖਦੇ ਹੋਏ ਸਰਕਾਰ ਵਲੋਂ ਲਾਕਡਾਊਨ ’ਚ ਢਿੱਲ ਦਿੱਤੀ ਗਈ ਹੈ।ਪਰ ਸਾਨੂੰ ਆਪਣੇ ਬਚਾਅ ਲਈ ਪੂਰੀ ਘਰ ਤੋਂ ਬਾਹਰ ਨਿਕਲਣ ਸਮੇਂ ਮਾਸਕ ਪਹਿਨਣ ਤੇ ਇੱਕ ਦੂਜੇ ਤੋਂ ਆਪਸੀ ਦੂਰੀ ਦਾ ਖਿਆਲ ਰੱਖਣਾ ਅਤੇ ਜ਼ਰੂਰੀ ਲੋੜ ਪੈਣ ’ਤੇ ਹੀ ਭੀੜ ਵਾਲੀ ਥਾਂ ਦਾ ਦੌਰਾ ਕੀਤਾ ਜਾਵੇ।ਕੋਵਿਡ-19 ਦਾ ਕੋਈ ਵੀ ਲੱਛਣ ਸਾਹਮਣੇ ਆਉਣ ’ਤੇ ਤੁਰੰਤ ਸੈਂਪਿਗ ਕਰਵਾਈ ਜਾਵੇ।

Check Also

ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ …