ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਕੇਂਦਰੀ ਵਜ਼ੀਫਾ ਸਕੀਮ ਦੇ 64 ਕਰੋੜੀ ਘੋਟਾਲੇ ਦੇ ਮਾਮਲੇ ‘ਚ ਘਿਰੇ ਕਾਂਗਰਸ ਸਰਕਾਰ ਦੇ ਮੰਤਰੀ ਸਾਧੂ ਸਿੰਘ
ਧਰਮਸੋਤ ਦਾ ਸਥਾਨਕ ਮਕਬੂਲਪੁਰਾ ਚੌਕ ਜੀ.ਟੀ ਵਿਖੇ ਪੁੱਤਲਾ ਫੂਕਿਆ ਗਿਆ।ਇਸ ਸਮੇਂ ਪੰਜਾਬ ਸਰਕਾਰ ਅਤੇ ਮੰਤਰੀ ਧਰਮਸੋਤ ਦੇ ਖਿਲਾਫ ਪਾਰਟੀ ਆਗੂਆਂ ਤੇ ਵਰਕਰਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।ਲੋਕ ਇਨਸਾਫ਼ ਪਾਰਟੀ ਮਾਝਾ ਜੋਨ ਪ੍ਰਧਾਨ ਧਾਰਮਿਕ ਵਿੰਗ ਦੇ ਪੰਜਾਬ ਪ੍ਰਧਾਨ ਜਗਜੋਤ ਸਿੰਘ ਖਾਲਸਾ, ਮਾਝਾ ਜੋਨ ਪ੍ਰਧਾਨ ਅਮਰੀਕ ਸਿੰਘ ਵਰਪਾਲ, ਜਨਰਲ ਸਕੱਤਰ ਮਾਝਾ ਪਰਕਾਸ਼ ਸਿੰਘ ਮਾਹਲ, ਯੂਥ ਪ੍ਰਧਾਨ ਅੰਮ੍ਰਿਤਸਰ ਸਰਬਜੀਤ ਸਿੰਘ ਹੈਰੀ, ਸ਼ੈਲਿਦਰ ਸਿੰਘ ਸ਼ੈਲੀ, ਜਤਿੰਦਰ ਸਿੰਘ ਭੁੱਲਰ, ਲਾਭ ਸਿੰਘ, ਮਨਜੀਤ ਸਿੰਘ ਸੁਲਤਾਨਵਿੰਡ ਆਦਿ ਨੇ ਏ.ਡੀ.ਸੀ ਅੰਮ੍ਰਿਤਸਰ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ।ਜਿਸ ਵਿਚ ਮੰਗ ਕੀਤੀ ਗਈ ਕਿ ਜੰਗਲਾਤ ਤੇ ਸਮਾਜ ਭਲਾਈ ਮੰਤਰੀ ਨੂੰ ਪੰਜਾਬ ਕੈਬਨਿਟ ਵਿਚੋਂ ਬਰਖਾਸਤ ਕਰ ਕੇ ਸੀ.ਬੀ.ਆਈ ਜਾਂਚ ਕਰਵਾਉਣ ਦੀ ਮੰਗ ਕੀਤੀ ਤਾਂ ਜੋ ਗਰੀਬ ਬੱਚਿਆਂ ਨੂੰ ਉਹਨਾਂ ਦਾ ਹੱਕ ਦਿਵਾਇਆ ਜਾ ਸਕੇ।ਉਨਾਂ ਕਿਹਾ ਕਿ ਜੇਕਰ ਸੀ.ਬੀ.ਆਈ ਦੀ ਜਾਂਚ ਨਹੀਂ ਕਰਵਾਈ ਜਾਂਦੀ ਤਾਂ 7 ਸਤੰਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਓ ਕਰਕੇ ਅੰਦੋਲਨ ਤੇਜ਼ ਕੀਤਾ ਜਾਵੇਗਾ।
Check Also
ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …
Punjab Post Daily Online Newspaper & Print Media